Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

March 20, 2026 09:55 PM
Rozana Sehaj times
ਸਮਾਣਾ :  ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸਮਾਣਾ ਸਥਿਤ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਮਾਣਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਵੱਲੋਂ ਸ. ਬਰਸਟ ਨਾਲ ਮੁਲਾਕਾਤ ਕੀਤੀ ਗਈ। ਸ. ਹਰਚੰਦ ਸਿੰਘ ਬਰਸਟ ਨੇ ਸਾਰਿਆਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਹੀ ਇਨ੍ਹਾਂ ਦਾ ਨਿਪਟਾਰਾ ਕੀਤਾ। ਇਲਾਕਾ ਨਿਵਾਸੀਆਂ ਦੀ ਮੰਗ ਤੇ ਸੜਕ ਬਣਾਉਣ ਲਈ ਹਰਪਾਲ ਸਿੰਘ ਫਤਿਹਪੁਰ ਵੱਲੋਂ 50 ਲੱਖ ਰੁਪਏ ਮੁੱਲ ਦੀ ਜਮੀਨ ਮੰਡੀ ਬੋਰਡ ਨੂੰ ਦਿੱਤੀ ਗਈ, ਜਿਸਦੇ ਲਈ ਸ. ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਦਾ ਧੰਨਵਾਦ ਕੀਤਾ। 
ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਚੇਅਰਮੈਨ ਦਾ ਧੰਨਵਾਦ ਕੀਤਾ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਨੂੰ ਨੇੜੇ ਤੋਂ ਸੁਣਨਾ ਅਤੇ ਉਹਨਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਲੋਕਾਂ ਦੇ ਨਾਲ ਖੜੇ ਹਨ। ਅਜਿਹੇ ਲੋਕ ਮਿਲਣ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 4 ਸਾਲਾਂ ਵਿੱਚ ਮਿਸਾਲੀ ਕਾਰਜ ਕਰਕੇ ਦਿਖਾਏ ਗਏ ਹਨ ਅਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। 
ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿੱਚ ਕਰੀਬ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ। 
ਇਸ ਮੌਕੇ ਗੁਲਜਾਰ ਸਿੰਘ ਵਿਰਕ ਹਲਕਾ ਸੰਗਠਨ ਇੰਚਾਰਜ ਸਮਾਣਾ, ਨਵਲ ਦੀਪ ਸਿੰਘ ਮਾਲਵਾ ਯੂਥ ਪ੍ਰਧਾਨ, ਜਸਬੀਰ ਸਿੰਘ ਜਿਲਾ ਪਰਿਸ਼ਦ ਮੈਂਬਰ, ਦਰਬਾਰਾ ਸਿੰਘ ਬਲਾਕ ਸਮੰਤੀ ਮੈਂਬਰ ਪਿੰਡ ਤੁੱਲੇਵਾਲ, ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਪਾਤੜਾਂ, ਰਾਮ ਸਿੰਘ ਸਰਪੰਚ ਫਤਿਹਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਸੋਮ ਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਨਿਸ਼ਾਨ ਸਿੰਘ ਸਰਪੰਚ ਬਹਾਦਰਗੜ੍ਹ ਲਾਲਗੜ੍ਹ, ਸੂਬਾ ਸਿੰਘ ਸਰਪੰਚ ਢੇਂਠਲ, ਗੁਰਪ੍ਰੀਤ ਸਿੰਘ ਸਰਪੰਚ ਅਸਰਪੁਰ, ਰਾਜਬੀਰ ਸਿੰਘ ਸਰਪੰਚ ਬਲਮਗੜ੍ਹ, ਦਰਸ਼ਨ ਸਿੰਘ ਸਰਪੰਚ ਗਾਜੀਸਲਾਰ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਸੰਤੋਖ ਸਿੰਘ ਸਰਪੰਚ ਖਿਜਰਪੁਰ, ਸ਼ਾਮ ਲਾਲ ਦੱਤ, ਹਜਾਰੀ ਲਾਲ ਜੌਹਰੀ, ਡਾ. ਹਰਮੇਸ਼, ਹੇਮ ਰਾਜ ਚੁਪਕੀ, ਜੈਂਕੀ, ਸਾਹਿਲ ਮਹਿਮੀ ਸਮਾਣਾ, ਬਲਵਿੰਦਰ ਸਿੰਘ ਪਹਾੜਪੁਰ, ਕੁਲਦੀਪ ਸਿੰਘ ਅਸਰਪੁਰ, ਅਵਤਾਰ ਸਿੰਘ ਚੁਪਕੀ, ਭਰਪੁਰ ਸਿੰਘ ਮਹਿਮਦਪੁਰ, ਗੁਰਮੁੱਖ ਸਿੰਘ, ਸੁਖਦੇਵ ਸਿੰਘ, ਪਰਮਜੀਤ ਕੁਮਾਰ ਪ੍ਰਧਾਨ ਬੰਮਣਾ, ਦਰਸ਼ਨ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਗਾਜੀਪੁਰ, ਦਵਿੰਦਰ ਸਿੰਘ ਕਾਹਨਗੜ੍ਹ ਭੂਤਨਾਂ ਸਮੇਤ ਹੋਰ ਲੋਕ ਵੀ ਮੌਜੂਦ ਰਹੇ।
............................................

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ