Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

March 20, 2026 09:59 PM
Rozana Sehaj times
ਅੰਮ੍ਰਿਤਸਰ : ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵਿੱਚ ਕਥਿਤ ਧਾਂਧਲੀਆਂ ਦਾ ਮਾਮਲਾ ਉਠਾਇਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਆਰੋਪ ਲਗਾਇਆ ਕਿ ਯੂਨੀਵਰਸਿਟੀ ਦੇ ਪ੍ਰਸ਼ਾਸਨ ਵੱਲੋਂ ਟੈਂਡਰਾਂ, ਭਰਤੀਆਂ ਅਤੇ ਮਸ਼ੀਨਾਂ ਦੀ ਖਰੀਦ ਵਿੱਚ ਵੱਡੇ ਪੱਧਰ ‘ਤੇ ਘਪਲੇ ਕੀਤੇ ਗਏ ਹਨ। ਸਾਂਝਾ ਐਕਸ਼ਨ ਫਰੰਟ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਕੁਝ ਹੋਰ ਅਧਿਕਾਰੀਆਂ ‘ਤੇ ਕਰੋੜਾਂ ਰੁਪਏ ਦੇ ਘਪਲੇ ਦੇ ਗੰਭੀਰ ਦੋਸ਼ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਡਰ ਆਪਣੇ ਨਜ਼ਦੀਕੀ ਲੋਕਾਂ ਅਤੇ ਬਾਹਰੀ ਰਾਜਾਂ ਦੇ ਵਿਅਕਤੀਆਂ ਨੂੰ ਦਿੱਤੇ ਗਏ ਹਨ, ਜਦਕਿ ਭਰਤੀਆਂ ਵਿੱਚ ਵੀ ਨਿਯਮਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਵਿੱਚ ਸਕੈਨ ਮਸ਼ੀਨਾਂ ਦੀ ਖਰੀਦ ਅਤੇ ਹੋਰ ਪ੍ਰੋਜੈਕਟਾਂ ਵਿੱਚ ਵੀ ਕਰੋੜਾਂ ਰੁਪਏ ਦੀ ਗੜਬੜ ਹੋਈ ਹੈ।ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਉਹ ਪਹਿਲਾਂ ਹੀ ਵਿਜੀਲੈਂਸ, ਸੀਬੀਆਈ, ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਅਤੇ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਵੀ ਚੱਲ ਰਹੀ ਹੈ। ਪਰ ਉਨ੍ਹਾਂ ਦਾ ਆਰੋਪ ਹੈ ਕਿ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਢੁੱਕਵੀ ਕਾਰਵਾਈ ਨਹੀਂ ਹੋਈ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ 2 ਅਪ੍ਰੈਲ 2026 ਨੂੰ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਫਰੀਦਕੋਟ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਦੋਸ਼ੀਆਂ ਖਿਲਾਫ਼ ਐਫਆਈਆਰ ਦਰਜ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਜਾਵੇਗਾ। ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਨੀਵਰਸਿਟੀ ਵਿੱਚ ਹੋਏ ਕਥਿਤ ਘਪਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੇ ਸਿਮਰਨਜੀਤ ਸਿੰਘ ਮਾਨ ਮੋਹਾਲੀ ਬਾਬਾ ਜੋਗਾ ਸਿੰਘ ਵਡਾਲਾ, ਆਗੂ, ਸਾਂਝਾ ਐਕਸ਼ਨ ਫਰੰਟ ਪੰਜਾਬ ਸਰਵਨ ਸਿੰਘ ਗੱਬਰ, ਪੰਜਾਬ ਪ੍ਰਧਾਨ ਪਾਵਨ ਵਾਲਮੀਕ ਤੀਰਥ ਕਮੇਟੀ ਅਤੇ ਹੋਰ ਵੀ ਆਗੂ ਮੌਜੂਦ ਸਨ।

Have something to say? Post your comment

 

More in Majha

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ

ਅਮਰ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਯਾਦ ’ਚ ਸੈਮੀਨਾਰ ਕਰਵਾਇਆ

ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ: ਐਡਵੋਕੇਟ ਧਾਮੀ

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਇੰਟਕ ਪ੍ਰਧਾਨ ਗੁਲਜਾਰ ਸਿੰਘ ਖਾਸਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਆਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਯਾਦ ਵਿੱਚ 09 ਮਈ 2026: ਪਹਿਲੀ ਵਰ੍ਹੇਗੰਢ

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ