Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ

March 21, 2026 06:05 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ  : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਵੱਲੋਂ ਅੱਜ ਹਲਕੇ ਦੇ ਸਰਹੱਦੀ ਪਿੰਡ ਡੱਲੇਕੇ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ‌ ਸਰਪੰਚ ਸਿਮਰਨਜੀਤ ਕੌਰ ਪਤਨੀ ਸੀਨੀਅਰ 'ਆਪ' ਆਗੂ ਦਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਵੱਲੋਂ ਇੰਟਰਲਾਕਿੰਗ ਟਾਈਲਾਂ ਨਾਲ ਬਣੀਆਂ ਗਲੀਆਂ ਅਤੇ ਨਾਲੀਆਂ ਦੇ ਵਿਕਾਸ ਦਾ ਰਸਮੀ ਉਦਘਾਟਨ ਕੀਤਾ ਗਿਆ।ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਮੈਨੂੰ ਜਿੰਨਾ ਵੀ ਸਮਾਂ ਰਾਜਾਸਾਂਸੀ ਹਲਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗਰਾਂਟਾਂ ਪੂਰੀ ਇਮਾਨਦਾਰੀ ਨਾਲ ਆਪਣੇ ਹਲਕੇ ਵਿੱਚ ਲਗਾ ਕੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣਗੇ।ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਰਾਜਾਸਾਂਸੀ ਹਲਕਾ ਮੇਰਾ ਘਰ ਮੇਰਾ ਪਰਿਵਾਰ ਹੈ ਜੇਕਰ ਮੈਂ ਸਿਆਸਤ ਕਰਨੀ ਹੁੰਦੀ ਤਾਂ ਪੰਜਾਬ ਦੇ ਕਿਸੇ ਵੀ ਹਲਕੇ ਵਿੱਚ ਸਿਆਸਤ ਕਰ ਸਕਦੀ ਸੀ ਪਰ ਇਸ ਹਲਕੇ ਨਾਲ ਮੇਰੇ ਬਚਪਨ ਦੀ ਸਾਂਝ ਹੈ ਮੇਰੇ ਪਿਤਾ ਸਰਦਾਰ ਬਲਦੇਵ ਸਿੰਘ ਮਾਨ ਇਸ ਹਲਕੇ ਦੀ ਸੇਵਾ ਕਰਦੇ ਸ਼ਹੀਦ ਹੋਏ ਸਨ।

ਇਸ ਮੌਕੇ ਸੋਨੀਆ ਮਾਨ ਨੇ ਵਿਰੋਧੀਆਂ ਤੇ ਤੰਜ ਕਸਦੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਰਾਜਾਸਾਂਸੀ ਹਲਕਾ ਵਿਕਾਸ ਪੱਖੋਂ ਪਛੜਿਆ ਹੋਇਆ ਹੈ ਅਤੇ ਬੜੀ ਸ਼ਰਮ ਵਾਲੀ ਗੱਲ ਹੈ ਇਸ ਹਲਕੇ ਤੋਂ ਕਈ ਵਾਰ ਐਮ.ਐਲ.ਏ ਅਤੇ ਮੰਤਰੀ ਰਹਿਣ ਵਾਲੇ ਹਲਕੇ ਦੀਆਂ ਗਲੀਆਂ ਨਾਲੀਆਂ ਨਹੀਂ ਬਣਾ ਸਕੇ ਸਗੋਂ ਆਪਣੇ ਘਰ ਦਾ ਵਿਕਾਸ ਕੀਤਾ ਅਤੇ ਆਪਣੇ ਕਾਰੋਬਾਰ ਵਧਾਏ ਹਨ।ਇਸ ਮੌਕੇ ਸੋਨੀਆ ਮਾਨ ਨੇ ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੋ ਪੰਜਾਬ ਵਿੱਚ ਨਸ਼ੇ ਦਾ ਛੇਵਾਂ ਦਰਿਆ ਵੱਗ ਰਿਹਾ ਹੈ ਉਸ ਨੂੰ ਖਤਮ ਕਰਨ ਲਈ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਸ ਕੋਹੜ ਨੂੰ ਖਤਮ ਕਰਨ ਲਈ ਦਿਨ ਰਾਤ ਇੱਕ ਕੀਤੀ ਹੋਈ ਹੈ ਅਤੇ ਨੌਜਵਾਨ ਵੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਤਾਂ ਜੋ ਪੰਜਾਬ ਦੁਬਾਰਾ ਸੋਨੇ ਦੀ ਚਿੜੀ ਬਣ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ,ਸੰਗਠਨ ਇੰਚਾਰਜ ਹਲਕਾ ਰਾਜਾਸਾਂਸੀ ਰਾਜਵੀਰ ਸਿੰਘ ਤੋਲਾ ਨੰਗਲ, ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਹੂਰਾ,ਨਿਹਾਲ ਸਿੰਘ,ਸਾਬਕਾ ਸਰਪੰਚ ਜੱਸਾ ਸਿੰਘ,'ਆਪ' ਆਗੂ ਜਗੀਰ ਸਿੰਘ,ਗਰਮਨਜੀਤ ਸਿੰਘ ਨੰਬਰਦਾਰ,ਗੁਰਲਾਲ ਸਿੰਘ, ਨਿਰਮਲ ਸਿੰਘ,ਪੰਚ ਬਲਵਿੰਦਰ ਸਿੰਘ,ਪੰਚ ਸੁਰਿੰਦਰ ਕੌਰ,ਗੁਰਜੰਟ ਸਿੰਘ ਮੌੜੇ ਆਦਿ ਹਾਜ਼ਰ ਸਨ

Have something to say? Post your comment

 

More in Majha

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ,

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ