Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

March 21, 2026 09:36 PM
SehajTimes

ਬੀਐਸਐਫ ਦੀਆਂ ਤਾਇਨਾਤ ਫੌਜਾਂ ਵੱਲੋਂ ਤੁਰੰਤ ਜਵਾਬੀ ਕਾਰਵਾਈ, ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਸਫ਼ਲਤਾਪੂਰਵਕ ਨਾਕਾਮ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ