Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

March 21, 2026 09:40 PM
SehajTimes

ਹਾਸ਼ੀਆਗ੍ਰਸਤ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ

ਚੰਡੀਗੜ੍ਹ  : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।


ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ਇਹ ਸਕੀਮ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਅਤੇ ਆਪਣਾ ਭਵਿੱਖ ਸੁਨਹਿਰੀ ਬਣਾਉਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਸਾਡੀ ਸਰਕਾਰ ਦਾ ਦ੍ਰਿੜ ਇਰਾਦਾ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ਼ ਆਰਥਿਕ ਕਮੀ ਕਾਰਨ ਆਪਣੀ ਪੜਾਈ ਤੋਂ ਵਾਂਝਾ ਨਾ ਰਹੇ।” ਹੋਰ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਦਕਿ ਹੁਣ ਤੱਕ 2,72,093 ਵਿਦਿਆਰਥੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਟੀਚੇ ਤੋਂ ਵੱਧ ਅਰਜ਼ੀਆਂ ਮਿਲਣ ਨਾਲ ਸਕੀਮ ਪ੍ਰਤੀ ਲੋਕਾਂ ਵਿੱਚ ਵਧ ਰਹੀ ਜਾਗਰੂਕਤਾ ਅਤੇ ਭਰੋਸਾ ਸਪੱਸ਼ਟ ਹੁੰਦਾ ਹੈ।


ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਨਾਲ ਪਿੱਛਲੇ ਸਾਲਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। “ਇਹ ਉਪਰਾਲਾ ਪੰਜਾਬ ਦੇ ਨੌਜਵਾਨਾਂ ਨੂੰ ਸਿੱਖਿਆ ਰਾਹੀਂ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ।”

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ