Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 21, 2026 09:47 PM
SehajTimes

ਸਭ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਕਿਸ ਨੇ ਟਿਕਟਾਂ ਦਿੱਤੀਆਂ ਅਤੇ ਹਲਕਾ ਇੰਚਾਰਜ ਨਿਯੁਕਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੇ ਡਰੱਗ ਮਾਫੀਆ ਨੂੰ ਕੀਤਾ ਤਬਾਹ, ਸਾਲ 2022 ਤੋਂ 95000 ਤੋਂ ਵੱਧ ਤਸਕਰ ਕੀਤੇ ਗਏ ਗ੍ਰਿਫਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ ਪੰਜਾਬ ਦੀ ਆਰ-ਪਾਰ ਦੀ ਜੰਗ, ਜਿਸ ਤਹਿਤ ਨਸ਼ੇ ਦੀ ਸਪਲਾਈ ਚੇਨ ਅਤੇ ਅਪਰਾਧਿਕ ਨੈੱਟਵਰਕ ਨੂੰ ਕੀਤਾ ਖਤਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਸ਼ਾ ਤਸਕਰਾਂ ਦੀ 772 ਕਰੋੜ ਰੁਪਏ ਦੀ ਜਾਇਦਾਦ ਜ਼ਬਤ, 1556 ਤਸਕਰਾਂ ਦੇ ਗੈਰ-ਕਾਨੂੰਨੀ ਅਸਾਸਿਆਂ ’ਤੇ ਵੀ ਕੱਸਿਆ ਸ਼ਿਕੰਜਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏ.ਜੀ.ਟੀ.ਐਫ. ਨੇ 1105 ਗੈਂਗ ਬੇਅਸਰ ਕੀਤੇ, 2858 ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ , ਪੰਜਾਬ ਨੇ ਸੰਗਠਿਤ ਅਪਰਾਧ ’ਤੇ ਪਕੜ ਕੀਤੀ ਮਜ਼ਬੂਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੇ ਫੰਡਾਂ ਤੋਂ ਕੀਤਾ ਇਨਕਾਰ, ਪੰਜਾਬ ਨੇ ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਰੋਕਣ ਲਈ ਆਪਣੇ ਸਰੋਤਾਂ ਨਾਲ ਐਂਟੀ ਡਰੋਨ ਸਿਸਟਮ ਕੀਤਾ ਸਥਾਪਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਭਰਤੀ, ਆਧੁਨਿਕੀਕਰਨ ਅਤੇ ਸੜਕ ਹਾਦਸਿਆਂ ’ਤੇ ਮੌਤਾਂ ਵਿੱਚ 48 ਫੀਸਦੀ ਦੀ ਗਿਰਾਵਟ ਪੰਜਾਬ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਕਾਰਡ ਪੁਲਿਸ ਭਰਤੀ, ਆਧੁਨਿਕੀਕਰਨ ਅਤੇ ਸੜਕ ਸੁਰਖਿਆ ਫੋਰਸ ਵਰਗੇ ਉਪਰਾਲੇ ਪੰਜਾਬ ਵਿੱਚ ਕਾਨੂੰਨ ਲਾਗੂ ਕਰਨ ਦੀ ਮਜ਼ਬੂਤੀ ਨੂੰ ਦਰਸਾਉਂਦੇ ਹਨ। ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਅਪਰਾਧਿਕ ਨੈੱਟਵਰਕ ਨੂੰ ਖੁੱਲ੍ਹ ਦਿੱਤੀ, ਉਹ ਹੁਣ ਇਤਿਹਾਸ ਨੂੰ ਮਿਟਾ ਕੇ ਦੁਬਾਰਾ ਲਿਖਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਜਵਾਬਦੇਹੀ ਤੋਂ ਨਹੀਂ ਬਚ ਸਕਦੇ।
ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ (ਕੋਈ ਲਿਹਾਜ਼ ਨਾ ਵਰਤਣ) ਦੀ ਨੀਤੀ ਅਪਣਾਈ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਨਰਮੀ ਨਹੀਂ ਦਿਖਾਈ ਗਈ ਹੈ ਅਤੇ ਨਾ ਹੀ ਦਿਖਾਈ ਜਾਵੇਗੀ ਬਲਕਿ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਮਾਰਚ, 2022 ਤੋਂ ਹੁਣ ਤੱਕ 95881 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 71228 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।”
ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ,“10085 ਵੱਡੇ ਤਸਕਰਾਂ ਦੀ ਗ੍ਰਿਫਤਾਰੀ ਦੇ ਨਾਲ ਨਸ਼ੀਲੇ ਪਦਾਰਥਾਂ ਦੀਆਂ 6109 ਵੱਡੀਆਂ/ਵਪਾਰਕ ਖੇਪਾਂ ਜ਼ਬਤ ਕੀਤੀਆਂ ਗਈਆਂ। ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ (ਵੱਧ ਪ੍ਰਭਾਵਿਤ ਇਲਾਕੇ) ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ਨਾਲ 5625 ਕਿਲੋਗ੍ਰਾਮ ਹੈਰੋਇਨ, 3461 ਕਿਲੋਗ੍ਰਾਮ ਅਫੀਮ, 1628 ਕੁਇੰਟਲ ਭੁੱਕੀ ਅਤੇ 4.96 ਕਰੋੜ ਟੀਕੇ, ਗੋਲੀਆਂ, ਕੈਪਸੂਲ ਅਤੇ ਸਿਰਪ ਬਰਾਮਦ ਹੋਏ ਹਨ।” ਉਨ੍ਹਾਂ ਅੱਗੇ ਕਿਹਾ,“54.47 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 3440 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1556 ਤਸਕਰਾਂ ਤੋਂ 772 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।”
ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ਼.) ਦੇ ਗਠਨ ਤੋਂ ਬਾਅਦ 2858 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਨੂੰ ਬੇਅਸਰ ਕੀਤਾ ਗਿਆ ਅਤੇ 1105 ਗੈਂਗਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਅਪਰਾਧਾਂ ਵਿੱਚ ਵਰਤੇ ਗਏ 2267 ਹਥਿਆਰ ਅਤੇ 655 ਵਾਹਨ ਬਰਾਮਦ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ ਏ.ਜੀ.ਟੀ.ਐਫ. ਨੇ 6 ਅਪ੍ਰੈਲ, 2022 ਤੋਂ ਮਾਰਚ, 2026 ਤੱਕ ਪੰਜਾਬ ਅਤੇ ਨੇੜਲੇ ਖੇਤਰਾਂ ਵਿੱਚ ਵੱਡੇ ਕਤਲ ਮਾਮਲੇ, ਜਬਰਨ ਵਸੂਲੀ ਰੈਕੇਟ, ਬੈਂਕ ਡਕੈਤੀਆਂ, ਗੈਂਗਸਟਰਾਂ ਦੀ ਗ੍ਰਿਫਤਾਰੀ ਅਤੇ ਅੱਤਵਾਦੀ ਸਾਜ਼ਿਸ਼ਾਂ ਸਮੇਤ 38 ਸਨਸਨੀਖੇਜ਼ ਮਾਮਲਿਆਂ ਨੂੰ ਹੱਲ ਕੀਤਾ ਹੈ।”
`ਸਰਹੱਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਪੰਜਾਬ ਦੀ ਪਾਕਿਸਤਾਨ ਨਾਲ ਲਗਭਗ 560 ਕਿਲੋਮੀਟਰ ਸਰਹੱਦ ਸਾਂਝੀ ਹੈ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ ਹੈ। ਪੰਜਾਬ ਅਜਿਹਾ ਸਿਸਟਮ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਅਸੀਂ ਕੇਂਦਰ ਤੋਂ ਫੰਡ ਮੰਗੇ ਸਨ, ਪਰ ਕੋਈ ਸਹਾਇਤਾ ਪ੍ਰਾਪਤ ਨਹੀਂ ਹੋਈ। ਪੰਜਾਬ ਸਰਕਾਰ ਨੇ ਆਪਣੇ ਸਰੋਤਾਂ ਦੀ ਵਰਤੋਂ ਕੀਤੀ ਅਤੇ ਇਸ ਸਿਸਟਮ ਦੇ ਹੁਣ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਤੱਕ 806 ਡਰੋਨ ਬਰਾਮਦ ਕੀਤੇ ਗਏ ਹਨ 1472 ਡਰੋਨ ਗਤੀਵਿਧੀਆਂ ਦਾ ਪਤਾ ਲਗਾਇਆ ਗਿਆ ਹੈ ਅਤੇ ਡਰੋਨ ਰਾਹੀਂ 341 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।’’
ਪੁਲਿਸ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਿਹੜੀਆਂ ਆਖਰੀ ਸਾਲ ਜਾਂ ਚੋਣਾਂ ਵਾਲੇ ਸਾਲ ਵਿੱਚ ਭਰਤੀ ਕਰਦੀਆਂ ਸਨ, ਸਾਡੀ ਸਰਕਾਰ ਨੇ ਰੈਗੂਲਰ ਭਰਤੀ ਨੂੰ ਯਕੀਨੀ ਬਣਾਇਆ ਹੈ। ਪਿਛਲੇ ਚਾਰ ਸਾਲਾਂ ਵਿੱਚ 12197 ਭਰਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10285 ਕਾਂਸਟੇਬਲ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ 1746 ਕਾਂਸਟੇਬਲਾਂ (ਸਾਲ 2025) ਲਈ ਭਰਤੀ ਪ੍ਰਕਿਰਿਆ ਅਧੀਨ ਹੈ ਅਤੇ 3298 ਕਾਂਸਟੇਬਲਾਂ (ਸਾਲ 2026) ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ਲਈ 10 ਮਾਰਚ, 2026 ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਲਈ 327.69 ਕਰੋੜ ਰੁਪਏ ਦੀ ਲਾਗਤ ਨਾਲ 2904 ਵਾਹਨ ਖਰੀਦੇ ਗਏ ਹਨ, ਜਿਨ੍ਹਾਂ ਵਿੱਚ 2258 ਚਾਰ-ਪਹੀਆ ਵਾਹਨ ਅਤੇ 646 ਦੋ-ਪਹੀਆ ਵਾਹਨ ਸ਼ਾਮਲ ਹਨ। ਜਨਵਰੀ, 2024 ਵਿੱਚ ਸ਼ੁਰੂ ਕੀਤਾ ਸੜਕ ਸੁਰੱਖਿਆ ਫੋਰਸ ਭਾਰਤ ਦੀ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਫੋਰਸ ਹੈ, ਜਿਹੜੀ 5500 ਕਿਲੋਮੀਟਰ ਤੋਂ ਵੱਧ ਹਾਈਵੇਅ ਨੂੰ ਕਵਰ ਕਰਦੀ ਹੈ ਅਤੇ ਇਸ ਨਾਲ ਮੌਤ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰਵਰੀ, 2024 ਤੋਂ ਜਨਵਰੀ, 2026 ਤੱਕ ਇਸ ਫੋਰਸ ਨੇ 43,983 ਹਾਦਸਿਆਂ ਵਿੱਚ 47,386 ਪੀੜਤਾਂ ਦੀ ਮਦਦ ਕੀਤੀ, 19,973 ਲੋਕਾਂ ਨੂੰ ਮੌਕੇ ’ਤੇ ਸਹਾਇਤਾ ਦਿੱਤੀ ਅਤੇ 27413 ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ।
ਤਕਨੀਕੀ ਅਪਗ੍ਰੇਡਾਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਅਤੇ ਜਲੰਧਰ ਵਿੱਚ ਸੇਫ ਸਿਟੀ ਪ੍ਰਾਜੈਕਟ ਲਾਗੂ ਕੀਤੇ ਗਏ ਹਨ ਅਤੇ ਜਲਦ ਹੀ ਇਹ ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕੌਮੀ ਫੋਰਸ ਹੈ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਰ ਸਮੇਂ ਤਤਪਰ ਹੈ।
ਭਗੌੜਿਆਂ ਵਿਰੁੱਧ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਤੋਂ ਆਪਣਾ ਗਿਰੋਹ ਚਲਾ ਰਹੇ ਗੈਂਗਸਟਰਾਂ ਦੀ ਹਵਾਲਗੀ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਸਬੰਧੀ ਕੋਈ ਵੀ ਜਾਣਕਾਰੀ ਮਿਲਣ ‘ਤੇ ਉਨ੍ਹਾਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।
ਪੰਜਾਬ ਦੇ ਕਾਨੂੰਨ ਵਿਵਸਥਾ ਵਿੱਚ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਸੁਰੱਖਿਅਤ ਅਤੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇੱਕ ਹੈ। ਕਿਸੇ ਸੂਬੇ ਜਾਂ ਦੇਸ਼ ਵਿੱਚ ਨਿਵੇਸ਼ ਆਉਣਾ ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਲਈ ਸਭ ਤੋਂ ਵਧੀਆ ਮਾਡਲ ਹੈ ਅਤੇ ਵੱਡੇ ਸਟੀਲ ਪਲਾਂਟ ਵੱਲੋਂ 3200 ਕਰੋੜ ਰੁਪਏ ਦਾ ਨਿਵੇਸ਼ ਕਰਨਾ ਇਸ ਹਕੀਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਪ੍ਰਮੁੱਖ ਵਿਸ਼ਵ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ ਅਤੇ ਕਈਆਂ ਨੇ ਪਹਿਲਾਂ ਹੀ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾ ਵੱਡੇ ਸਮਾਗਮਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਅਕਤੂਬਰ ਵਿੱਚ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ।
ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਰਪ੍ਰਸਤੀ ਕਰਨ ਅਤੇ ਨਸ਼ੇ ਫੈਲਾਉਣ ਵਾਲੇ ਆਗੂ ਹੁਣ ਇਸ ਨੂੰ ਖ਼ਤਮ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕਿਸੇ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਟਿਕਟਾਂ ਦੇ ਕੇ ਕਿਸ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ। ਇਹ ਆਗੂ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਲਈ ਜ਼ਿੰਮੇਵਾਰ ਹਨ ਅਤੇ ਅਜੇ ਵੀ ਇਨ੍ਹਾਂ ਨੂੰ ਕਾਨੂੰਨੀ ਅਤੇ ਹੋਰ ਸਹਾਇਤਾ ਦੇ ਰਹੇ ਹਨ।
ਇਸ ਮੌਕੇ ਡਾਇਰੈਕਟਰ ਆਫ਼ ਪੁਲਿਸ ਜਨਰਲ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ