Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

March 21, 2026 09:51 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 385ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 60ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 675 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

60ਵੇਂ ਦਿਨ, ਪੁਲਿਸ ਟੀਮਾਂ ਨੇ 416 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,099 ਹੋ ਗਈ ਹੈ।

ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 168 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 385ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9.8 ਕਿਲੋ ਹੈਰੋਇਨ, 906 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 36,560 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 385 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54,886 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ