Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

March 22, 2026 01:17 PM
SehajTimes

ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ 'ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ ਮਜ਼ਬੂਤ: ਹਰਪਾਲ ਸਿੰਘ ਚੀਮਾ

ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ

ਸਮਾਂ ਸੀਮਾ ਮਗਰੋਂ ਸਰਕਾਰ ਰਾਹਤ ਦੀ ਬਜਾਏ ਸਖ਼ਤ ਕਾਰਵਾਈ ਕਰੇਗੀ, ਕਾਰਵਾਈ ਲਈ ਪਹਿਲਾਂ ਹੀ 8,000 ਜਾਇਦਾਦਾਂ ਦੀ ਕੀਤੀ ਗਈ ਪਛਾਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ ਸਕੀਮ ਦੇ ਵੱਡੇ ਵਿੱਤੀ ਲਾਭਾਂ ਬਾਰੇ ਵੱਧ ਰਹੀ ਜਾਗਰੂਕਤਾ ਨੂੰ ਦਰਸਾਉਂਦਾ ਹੈ।”

ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ 'ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।”

ਟੈਕਸਦਾਤਾਵਾਂ ਨੂੰ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ, ਵਿੱਤ ਮੰਤਰੀ ਨੇ ਸੁਚੇਤ ਕੀਤਾ, "ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਦਾ ਮੌਜੂਦਾ ਸਹੂਲਤਾਂ ਅਤੇ ਛੋਟਾਂ ਵਾਲਾ ਰਵੱਈਆ ਕੁਦਰਤੀ ਤੌਰ 'ਤੇ ਸਖ਼ਤ ਕਾਨੂੰਨੀ ਪਾਲਣਾ ਅਤੇ ਬਿਨਾਂ ਸਮਝੌਤੇ ਵਾਲੇ ਵਸੂਲੀ ਪ੍ਰੋਟੋਕੋਲ ਵਿੱਚ ਬਦਲ ਜਾਵੇਗਾ, ਜਿਸ ਨਾਲ ਨਿਪਟਾਰੇ ਵਾਲੇ ਰਹਿ ਗਏ ਪੁਰਾਣੇ ਖਾਤੇ ਬਿਨਾਂ ਕਿਸੇ ਛੋਟ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਜਾਣਗੇ।"

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।

ਇਸ ਉਪਰਾਲੇ ਪਿੱਛੇ ਮੁੱਖ ਉਦੇਸ਼ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।" ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ 'ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼