Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

March 22, 2026 01:23 PM
SehajTimes

ਮਾਲੇਰਕੋਟਲਾ  : ਈਦ ਦੇ ਪਵਿੱਤਰ ਮੌਕੇ ਨੇੜਲੇ ਕੰਗਣਵਾਲ ਪਿੰਡ ਦੇ ਇੱਕ ਮੁਸਲਿਮ ਮਜ਼ਦੂਰ ਪਰਿਵਾਰ ਨੂੰ ਸਦਮਾ ਲੱਗਿਆ ਹੈ। ਦਰਅਸਲ ਇਸ ਪਰਿਵਾਰ ਦੇ ਨੌਜਵਾਨ ਲੜਕੇ ਮੁਹੰਮਦ ਰਮਜਾਨ (22) ਦੀ ਦੁਬਈ ਵਿਚ ਪਿਛਲੇ ਐਤਵਾਰ ਦੀ ਸ਼ਾਮ ਨੂੰ ਹੱਤਿਆ ਕਰ ਦਿੱਤੀ ਗਈ। ਪਹਿਲਾਂ ਹੀ ਇੱਕ ਟਰੈਵਲ ਏਜੰਟ ਰਾਹੀਂ ਰਮਜਾਨ ਨੂੰ ਦੁਬਈ ਭੇਜਣ ਲਈ ਲਏ ਗਏ ਕਰਜ਼ੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰ ਨੂੰ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਾਸਤੇ ਵੀ ਪੈਸਿਆਂ ਦਾ ਪ੍ਰਬੰਧ ਕਰਨਾ ਔਖਾ ਜਾਪਦਾ ਹੈ। ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ। ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਅਸਗਰ ਅਲੀ ਨੇ ਦੱਸਿਆ ਕਿ ਉਸ ਨੂੰ ਜਦੋਂ ਪਤਾ ਲੱਗਿਆ ਤਾਂ ਰਮਜਾਨ ਦੇ ਦੋਸਤਾਂ ਨਾਲ ਤਾਲਮੇਲ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦੀ (ਰਮਜਾਨ) ਮ੍ਰਿਤਕ ਦੇਹ ਦੁਬਈ ਦੇ ਇੱਕ ਹਸਪਤਾਲ ਵਿੱਚ ਪਈ ਹੋਣ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਦੱਸਿਆ ਕਿ ਕਿਸੇ ਨੇ ਉਸ ਦੀ ਹੱਤਿਆ ਕਰ ਦਿੱਤੀ ਸੀ। ਅਸਗਰ ਅਲੀ ਮੁਤਾਬਕ ਦੁਬਈ ਪੁਲੀਸ ਐਤਵਾਰ ਸ਼ਾਮ ਨੂੰ ਨਮਾਜ਼ ਅਦਾ ਕਰਨ ਤੋਂ ਬਾਅਦ ਘਰ ਪਰਤ ਰਹੇ ਰਮਜਾਨ ਦੀ ਮੌਤ ਤੋਂ ਪਹਿਲਾਂ ਦੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ ਕਰ ਰਹੀ ਹੈ। ਉਧਰ ਦੁਬਈ ਪੁਲੀਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮ੍ਰਿਤਕ ਦੇਹ ਨੂੰ ਸੋਮਵਾਰ ਤੋਂ ਬਾਅਦ ਭਾਰਤ ਵਾਪਸ ਭੇਜਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਰਾਨ-ਇਜ਼ਰਾਈਲ ਜੰਗ, ਦੁਬਈ ਵਿੱਚ ਰਮਜ਼ਾਨ ਦੀਆਂ ਛੁੱਟੀਆਂ ਅਤੇ ਕਤਲ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਕਾਰਨ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਦੇਰੀ ਹੋ ਰਹੀ ਹੈ। ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ। ਇਸ ਤੋਂ ਇਲ਼ਾਵਾ ਦੁਬਈ ਵਿਚ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ

Have something to say? Post your comment

 

More in Malwa

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ