Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

March 22, 2026 09:38 PM
SehajTimes

ਚੰਡੀਗੜ੍ਹ : ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ ਲਈ ਢਾਂਚਾਗਤ ਸਹਾਇਤਾ ਮੁਹੱਈਆ ਕਰਕੇ ਉਨ੍ਹਾਂ ਨੂੰ ਸਥਿਰ ਅਤੇ ਬਿਹਤਰ ਜੀਵਨ ਵੱਲ ਵਾਪਸ ਲਿਆਉਣ ਵਿੱਚ ਮਦਦ ਕਰ ਰਹੀ ਹੈ।

ਜੁਗਰਾਜ ਸਿੰਘ (ਬਦਲਿਆ ਹੋਇਆ ਨਾਮ) ਇਸ ਬਦਲਾਅ ਨੂੰ ਦਰਸਾਉਂਦਾ ਹੈ। ਕਾਲਜ ਦੇ ਸਾਲਾਂ ਦੌਰਾਨ ਉਹ ਆਪਣੇ ਸਾਥੀਆਂ ਨਾਲ ਨਸ਼ਿਆਂ ਦੇ ਪ੍ਰਭਾਵ ਹੇਠ ਆ ਗਿਆ ਸੀ, ਜਿਸ ਨੇ ਸਿਰਫ਼ ਸੁਆਦ ਲਈ ਇਸ ਨੂੰ ਚੱਖਿਆ ਸੀ ਪਰ ਜਲਦ ਹੀ ਇਹ ਸੁਆਦ ਨਿਰਭਰਤਾ ਵਿੱਚ ਬਦਲ ਗਿਆ। ਅੱਜ ਉਸ ਦਾ ਸਾਰਾ ਧਿਆਨ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਆਪਣੇ ਭਵਿੱਖ 'ਤੇ ਕੇਂਦ੍ਰਿਤ ਹੈ। ਉਸਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇੱਕ ਬਿਹਤਰ ਵਿਅਕਤੀ ਬਣ ਗਿਆ ਹਾਂ।

ਯੁੱਧ ਨਸ਼ਿਆਂ ਵਿਰੁੱਧ ਨਾਲ ਦਿੱਤੀਆਂ ਜਾਣ ਵਾਲੀਆਂ ਮੁੜ ਵਸੇਬਾ ਸੇਵਾਵਾਂ ਅਤੇ ਕਾਊਂਸਲਿੰਗ ਦੇ ਸਮਰਥਨ ਨਾਲ, ਜੁਗਰਾਜ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰਕੇ ਸਿੱਖਿਆ ਅਤੇ ਲੰਬੇ ਸਮੇਂ ਦੀ ਸਥਿਰਤਾ ਵੱਲ ਆਪਣਾ ਧਿਆਨ ਕੇਂਦਰਿਤ ਕਰਨ ਦੇ ਯੋਗ ਹੋਇਆ ਹੈ।

ਆਨੰਦ ਕੁਮਾਰ (ਬਦਲਿਆ ਹੋਇਆ ਨਾਮ) ਨੂੰ ਨਸ਼ੇ ਦੇ ਸਿੱਧੇ ਆਰਥਿਕ ਨਤੀਜੇ ਝੱਲਣੇ ਪਏ। ਨਸ਼ੇ ਲੈਣ ਕਰਕੇ ਉਸਦੀ ਰੋਜ਼ਾਨਾ ਰੁਟੀਨ ਅਤੇ ਫ਼ੈਸਲੇ ਲੈਣ ਦੀ ਸਮਰੱਥਾ ਕਾਫ਼ੀ ਕਮਜ਼ੋਰ ਹੋ ਗਈ, ਜਿਸ ਨਾਲ ਉਸਦਾ ਛੋਟਾ ਜਿਹਾ ਕਾਰੋਬਾਰ ਵੀ ਖ਼ਤਮ ਹੋ ਗਿਆ। ਉਸਨੇ ਯਾਦ ਕੀਤਾ ਕਿ ਇੱਕ ਸਮੇਂ ਮੈਨੂੰ ਮਹਿਸੂਸ ਹੋਇਆ ਕਿ ਮੈਂ ਆਪਣਾ ਸਭ ਕੁਝ ਗੁਆ ਦਿੱਤਾ ਹੈ।

ਮੁੜ ਵਸੇਬੇ ਕੇਂਦਰ ਵਿੱਚ ਇਲਾਜ ਅਤੇ ਨਿਰੰਤਰ ਪਰਿਵਾਰਕ ਸਹਾਇਤਾ ਆਨੰਦ ਦੇ ਜੀਵਨ ਨੂੰ ਮੁੜ ਸ਼ੁਰੂ ਕਰਨ ਵਿੱਚ ਸਹਾਈ ਸਿੱਧ ਹੋਏ। ਪੰਜਾਬ ਸਰਕਾਰ ਵੱਲੋਂ ਠੀਕ ਹੋਣ ਵਾਲੇ ਵਿਅਕਤੀਆਂ ਲਈ ਦਿੱਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਨੇ ਉਸ ਦੀ ਵਿੱਤੀ ਸਥਿਰਤਾ ਦੇ ਨਾਲ-ਨਾਲ ਉਸਦੇ ਜੀਵਨ ਦਾ ਉਦੇਸ਼ ਬਹਾਲ ਕਰਨ ਵਿੱਚ ਮਦਦ ਕੀਤੀ।

ਨਸ਼ੇ ਲੈਣ ਕਰਕੇ ਬਲਵਿੰਦਰ ਸਿੰਘ (ਬਦਲਿਆ ਹੋਇਆ ਨਾਮ) ਨੂੰ ਲੰਬੇ ਸਮੇਂ ਤੋਂ ਨਿੱਜੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਦੱਸਦਾ ਹੈ ਕਿ ਕਿਸੇ ਸਮੇਂ ਉਹ ਵਪਾਰੀ ਸੀ ਅਤੇ ਸਥਿਰ ਪਰਿਵਾਰਕ ਜੀਵਨ ਬਤੀਤ ਕਰ ਰਿਹਾ ਸੀ, ਪਰ ਉਸਦੀ ਨਸ਼ਿਆਂ ਦੀ ਲੱਤ ਨੇ ਹੌਲੀ-ਹੌਲੀ ਉਸਦੀ ਸਿਹਤ ਅਤੇ ਸਮਾਜਿਕ ਸਥਿਤੀ ਦੋਵਾਂ ‘ਤੇ ਬਹੁਤ ਮਾੜਾ ਪ੍ਰਭਾਵ ਪਾਇਆ। ਉਸਨੇ ਕਿਹਾ ਕਿ ਸ਼ੁਰੂ ਵਿੱਚ ਨਸ਼ੇ ਦੀ ਵਰਤੋਂ ਕਰਨਾ ਆਨੰਦਦਾਇਕ ਮਹਿਸੂਸ ਕਰਵਾਉਂਦਾ ਹੈ, ਪਰ ਬਾਅਦ ਵਿੱਚ ਇਹ ਸਭ ਕੁਝ ਤਬਾਹ ਕਰ ਦਿੰਦਾ ਹੈ।

ਇਲਾਜ ਅਤੇ ਪੁਨਰਵਾਸ ਤੋਂ ਬਾਅਦ ਬਲਵਿੰਦਰ ਹੁਣ ਸਿਹਤਯਾਬੀ ਦੇ ਰਾਹ 'ਤੇ ਹੈ, ਉਸ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਸਨੇ ਆਪਣੇ ਭਵਿੱਖ ਨੂੰ ਮੁੜ ਸਿਰਜਣ 'ਤੇ ਧਿਆਨ ਕੇਂਦਰਿਤ ਕੀਤਾ ਹੈ।

ਇਹ ਬਿਰਤਾਂਤ 'ਆਪ' ਸਰਕਾਰ ਦੁਆਰਾ ਅਪਣਾਈ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ, ਜਿੱਥੇ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਲਾਗੂਕਰਨ ਤੱਕ ਸੀਮਿਤ ਨਹੀਂ ਹੈ, ਬਲਕਿ ਇਸ ਵਿੱਚ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਨਿਰੰਤਰ ਯਤਨ ਵੀ ਸ਼ਾਮਲ ਹਨ। ਯੁੱਧ ਨਸ਼ਿਆਂ ਵਿਰੁੱਧ, ਮੁੜ ਵਸੇਬਾ, ਕਾਊਂਸਲਿੰਗ ਅਤੇ ਰੋਜ਼ਗਾਰ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਨਾ ਪੀੜਤਾਂ ਲਈ ਲੰਬੇ ਸਮੇਂ ਦੀ ਸਥਿਰ ਰਿਕਵਰੀ ਨੂੰ ਯਕੀਨੀ ਬਣਾਉਂਦਾ ਹੈ।

ਸਾਰੇ ਮਾਮਲਿਆਂ ਵਿੱਚ ਇੱਕ ਇਕੋ ਜਿਹੇ ਨਤੀਜੇ ਦਿਖਾਈ ਦੇ ਰਹੇ ਹਨ, ਨਸ਼ੇ ਦੀ ਲੱਤ ਨੂੰ ਦੁਬਾਰਾ ਲੱਗਣ ਤੋਂ ਰੋਕਣ ਲਈ ਰੁਜ਼ਗਾਰ ਮੁਹੱਈਆ ਕਰਵਾਉਣਾ ਬਹੁਤ ਸਹਾਈ ਸਿੱਧ ਹੋ ਰਿਹਾ ਹੈ। ਸਥਿਰ ਨੌਕਰੀ ਨਾ ਸਿਰਫ਼ ਵਿੱਤੀ ਸੁਤੰਤਰਤਾ ਪ੍ਰਦਾਨ ਕਰਦੀ ਹੈ ਬਲਕਿ ਅਨੁਸ਼ਾਸਨ, ਮਾਣ ਅਤੇ ਸਮਾਜਿਕ ਸਵੀਕ੍ਰਿਤੀ ਨੂੰ ਵੀ ਬਹਾਲ ਕਰਦੀ ਹੈ। ਆਨੰਦ ਨੇ ਕਿਹਾ ਕਿ ਕੰਮ ਮਨ ਨੂੰ ਕੇਂਦ੍ਰਿਤ ਰੱਖਦਾ ਹੈ ਅਤੇ ਇਹ ਤੁਹਾਨੂੰ ਅੱਗੇ ਵਧਣ ਵਿੱਚ ਮਦਦ ਕਰਦਾ ਹੈ।

ਭਗਵੰਤ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵਿਸਥਾਰ ਜਾਰੀ ਰੱਖਿਆ ਹੈ ਹੈ, ਇਹ ਰਿਕਵਰੀ ਕਹਾਣੀਆਂ ਇੱਕ ਡੂੰਘੀ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦੀਆਂ ਹਨ, ਜਿੱਥੇ ਵਿਅਕਤੀਆਂ ਨੂੰ ਨਾ ਸਿਰਫ਼ ਨਸ਼ੇ ਤੋਂ ਮੁਕਤ ਕੀਤਾ ਜਾਂਦਾ ਹੈ ਬਲਕਿ ਸਥਿਰਤਾ ਅਤੇ ਉਦੇਸ਼ ਨਾਲ ਆਪਣੇ ਜੀਵਨ ਨੂੰ ਦੁਬਾਰਾ ਜੀਉਣ ਵਿੱਚ ਵੀ ਸਹਾਇਤਾ ਕੀਤੀ ਜਾਂਦੀ ਹੈ।

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ