Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

March 22, 2026 09:48 PM
SehajTimes

ਡੂੰਘੀ ਤਕਨੀਕੀ ਜਾਂਚ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਹਾਸਲ ਕੀਤੀ ਸਫਲਤਾ : ਡੀਜੀਪੀ ਗੌਰਵ ਯਾਦਵ

ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗਮਨੀ ਨਾਲ ਖਰੀਦੀਆਂ ਸਨ ਪੌਸ਼ ਇਲਾਕਿਆਂ ਵਿੱਚ ਜਾਇਦਾਦਾਂ ਅਤੇ ਕਾਰਾਂ ਦਾ ਵੀ ਸੀ ਸ਼ੌਕੀਨ : ਐਸਪੀ ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ। ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 43 ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ. ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ