Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਕਾਲਰਸ਼ਿਪ ਮਾਮਲਾ : ‘ਆਪ’ ਆਗੂਆਂ ਵਲੋਂ ਸਾਰੇ ਜ਼ਿਲਿ੍ਹਆਂ ਵਿਚ ਭੁੱਖ ਹੜਤਾਲ ਅਤੇ ਪ੍ਰਦਰਸ਼ਨ

June 15, 2021 05:22 PM
SehajTimes

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ.ਸੀ ਵਿੰਗ ਵੱਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ਭਰ  ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐਸ.ਸੀ ਵਿੰਗ ਵੱਲੋਂ ਜ਼ਿਲਾ ਪ੍ਰਧਾਨਾਂ ਦੀ ਅਗਵਾਈ ਵਿੱਚ ਸਾਰੇ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸ.ਸੀ ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ। ਉਨਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵੱਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ  ਨੂੰ ਲੁੱਟ ਰਹੀ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਨਿੱਜੀ ਕਾਲਜਾਂ ਨੂੰ ਵਜ਼ੀਫਾ ਰਕਮ ਜਾਰੀ ਕੀਤੀ ਹੈ, ਪਰ ਜਦੋਂ ਤੱਕ ਸਰਕਾਰ 1539 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰ੍ਰੀਖਿਆਵਾਂ ਨਹੀਂ ਦੇ ਸਕਣਗੇ । ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਦਲਿਤਾਂ ਦੇ ਅਧਿਕਾਰ ਖੋਹਏ ਹਨ। ਕਾਂਗਰਸ ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਵੀ ਪੱਖਪਾਤ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਵੱੋਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦੇਣਗੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ