Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

March 23, 2026 05:40 PM
ਦਰਸ਼ਨ ਸਿੰਘ ਚੌਹਾਨ
ਪਤੀ ਤੇ ਸੱਸ ਖਿਲਾਫ ਮਾਮਲਾ ਦਰਜ 
 
ਸੁਨਾਮ : ਘਰੇਲੂ ਕਲੇਸ਼ ਦੇ ਚੱਲਦਿਆਂ ਪਿੰਡ ਖਡਿਆਲ ਵਿਖੇ ਇੱਕ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ਼ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਚੌਂਕੀ ਮਹਿਲਾਂ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਈਲਵਾਲ ਦੀ ਜਸਵੀਰ ਕੌਰ ਦਾ ਕਰੀਬ ਇੱਕ ਸਾਲ ਪਹਿਲਾਂ ਖਡਿਆਲ ਦੇ ਯਾਦਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ ਪਰੰਤੂ ਸਹੁਰਾ ਪਰਿਵਾਰ ਕਿਸੇ ਨਾ ਕਿਸੇ ਗੱਲ ਨੂੰ ਲੈਕੇ ਅਕਸਰ ਹੀ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ।ਜਿਸ ਦੇ ਚੱਲਦਿਆਂ ਜਸਵੀਰ ਕੌਰ (29) ਪਤਨੀ ਯਾਦਪ੍ਰੀਤ ਸਿੰਘ ਵਾਸੀ ਪਿੰਡ ਖਡਿਆਲ ਨੇ ਕੋਈ ਜ਼ਹਿਰੀਲੀ ਚੀਜ ਖਾ ਲਈ। ਪਤਾ ਲੱਗਣ 'ਤੇ ਤੁਰੰਤ ਜਸਵੀਰ ਕੌਰ ਨੂੰ ਇਲਾਜ ਲਈ ਸੁਨਾਮ ਦੇ ਇਕ ਨਿਜੀ ਹਸਪਤਾਲ ਲਿਜਾਇਆ ਗਿਆ ਲੇਕਿਨ ਹਾਲਾਤ ਵਿਚ ਸੁਧਾਰ ਨਾ ਹੁੰਦਾ ਵੇਖ ਫਿਰ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਪਤੀ ਯਾਦਪ੍ਰੀਤ ਸਿੰਘ ਅਤੇ ਉਸ ਦੀ ਸੱਸ ਲਖਵਿੰਦਰ ਕੌਰ ਖਿਲਾਫ ਬੀ ਐਨ ਐਸ ਐਸ ਦੀ ਧਾਰਾ108 ਅਤੇ 3,5 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ