Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

March 23, 2026 06:03 PM
SehajTimes

ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੁਲਾਕਾਤ ਦੌਰਾਨ ਚੇਅਰਮੈਨ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੇ ਆਧਾਰ 'ਤੇ 2027 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਜਨਤਕ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੁੱਲ 659 ਨਵੀਆਂ ਬੱਸਾਂ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਵੱਖ ਕੈਟਾਗਰੀਆਂ ਰਾਹੀਂ ਨਵੇਂ ਕਰਮਚਾਰੀਆਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਇਸ ਤੋਂ ਇਲਾਵਾ ਟਿਕਟ ਕੁਲੈਕਸ਼ਨ ਵਿੱਚ ਪਾਰਦਰਸ਼ਤਾ ਵਧਾਉਣ ਲਈ 2200 ਆਟੋਮੈਟਿਕ ਫੇਅਰ ਕੁਲੈਕਸ਼ਨ ਅਤੇ ਆਨਲਾਈਨ ਟਿਕਟਿੰਗ ਮਸ਼ੀਨਾਂ ਖਰੀਦਣ ਦੀ ਯੋਜਨਾ ਹੈ। ਮੁਫ਼ਤ ਸਫਰ ਸਕੀਮ ਤਹਿਤ ਹੁਣ ਤੱਕ 34.53 ਕਰੋੜ ਮਹਿਲਾਵਾਂ ਲਾਭ ਪ੍ਰਾਪਤ ਕਰ ਚੁੱਕੀਆਂ ਹਨ। ਪੀਆਰਟੀਸੀ ਮੁੱਖ ਦਫਤਰ ਅਤੇ ਸਮੂਹ ਡਿਪੂਆਂ ਵਿੱਚ ਸੋਲਰ ਪਲਾਂਟ ਲਗਾਏ ਜਾਣੇ ਹਨ ਜਿਸ ਨਾਲ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਚਤ ਹੋਵੇਗੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਚੇਅਰਮੈਨ ਜੁਨੇਜਾ ਦੀ ਇਮਾਨਦਾਰੀ ਅਤੇ ਲਗਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ