Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

March 23, 2026 09:05 PM
SehajTimes

ਅਗਲੇਰੀ ਜਾਂਚ ਜਾਰੀ ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ

 ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ, ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਆ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ