Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

March 23, 2026 09:44 PM
SehajTimes

 ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 387ਵੇਂ ਦਿਨ 6.2 ਕਿਲੋ ਹੈਰੋਇਨ ਸਮੇਤ 387 ਨਸ਼ਾ ਤਸਕਰ ਕਾਬੂ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

62ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ।

ਇਸ ਤੋਂ ਇਲਾਵਾ 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 387ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, 10 ਕਿਲੋ ਭੁੱਕੀ, 2162 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,113 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 387 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,152 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ