Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

March 24, 2026 03:43 PM
ਦਰਸ਼ਨ ਸਿੰਘ ਚੌਹਾਨ
ਡੀਐਮ ਖੁਦਕੁਸ਼ੀ ਮਾਮਲੇ 'ਚ ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ 
ਸੁਨਾਮ : ਪੰਜਾਬ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਡਾਕਟਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਖੁਦਕੁਸ਼ੀ ਲਈ ਕਥਿਤ ਤੌਰ ਤੇ ਜਿੰਮੇਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਹੋਰਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈਕੇ ਸੋਮਵਾਰ ਨੂੰ ਸੁਨਾਮ ਵਿਖੇ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਇਕੱਠੇ ਹੋਏ ਭਾਜਪਾਈਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਪੁਤਲੇ ਫੂਕੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ ਅਤੇ ਸ਼ੇਰ ਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਅੰਦਰ ਹਾਕਮ ਧਿਰ ਦੇ ਆਗੂਆਂ ਵੱਲੋਂ ਉੱਚ ਅਧਿਕਾਰੀਆਂ ਪਾਸੋਂ ਗ਼ਲਤ ਕੰਮ ਕਰਵਾਉਣ ਲਈ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹਾਸ਼ੀਏ ਤੇ ਜਾ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸ਼ਾਮਿਲ ਮੰਤਰੀ ਅਤੇ ਵਿਧਾਇਕ ਕਥਿਤ ਤੌਰ ਤੇ ਲੁੱਟ ਖਸੁੱਟ ਕਰਨ ਤੇ ਉਤਾਰੂ ਹੋ ਰਹੇ ਹਨ ਜਦਕਿ ਉੱਚ ਅਧਿਕਾਰੀ ਸਰਕਾਰ ਦੇ ਨੁਮਾਇੰਦਿਆਂ ਨੂੰ ਅਜਿਹਾ ਕਰਨ ਤੋਂ ਨਾਂਹ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਆਖਿਆ ਕਿ ਸੂਬੇ ਵਿੱਚ ਇੱਕ ਹੋਰ ਪੀਸੀਐਸ ਅਧਿਕਾਰੀ ਰਾਜ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਕੇ ਇੱਕ ਮੌਜੂਦਾ ਵਿਧਾਇਕ ਵੱਲੋਂ ਤੰਗ ਪ੍ਰੇਸਾਨ ਕਰਨ ਦੀ ਗੁਹਾਰ ਲਾ ਰਹੇ ਹਨ। ਅਜਿਹੇ ਵਰਤਾਰੇ ਨੇ ਅਫ਼ਸਰਸ਼ਾਹੀ ਅੰਦਰ ਖ਼ੌਫ਼ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਚੰਦ ਸਿੰਘ ਚੱਠਾ, ਰਣਧੀਰ ਸਿੰਘ ਕਲੇਰ, ਸਾਬਕਾ ਕੌਂਸਲਰ ਮੋਨਿਕਾ ਗੋਇਲ, ਸ਼ੰਕਰ ਬਾਂਸਲ, ਰਾਂਝਾ ਬਖਸ਼ੀ, ਸੰਦੀਪ ਸ਼ਰਮਾ, ਓਬੀਸੀ ਮੋਰਚਾ ਰਵਿੰਦਰ ਰਵੀ, ਐਸ ਸੀ ਮੋਰਚਾ ਬਚਿੱਤਰ ਚੱਠਾ, ਸੱਤਪਾਲ ਸਿੰਗਲਾ, ਵਿਜੇ ਗੋਇਲ ਲੌਂਗੋਵਾਲ, ਦਰਸਨ ਸਿੰਘ ਨਮੋਲ, ਨਰਿੰਦਰ ਸ਼ੇਰੋਂ, ਜਗਸੀਰ ਦਾਸ, ਗਿਆਨ ਸੈਣੀ, ਸੁਰੇਸ਼ ਰਾਠੀ, ਸੋਹਨ ਲਾਲ, ਰਾਮ ਦਿਆਲ ਸ਼ਰਮਾ, ਗੁਰਤੇਜ ਸਿੰਘ, ਜਤਿੰਦਰ ਸਿੰਘ, ਧੀਰਜ ਗੋਇਲ, ਰਜਤ ਸ਼ਰਮਾ ਆਦਿ ਹਾਜ਼ਰ ਸਨ।

Have something to say? Post your comment