Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

March 24, 2026 06:30 PM
SehajTimes

ਚੰਡੀਗੜ੍ਹ/ਲੁਧਿਆਣਾ :  ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੰਗ ਪਿੰਡ ਦੀ ਪੰਚਾਇਤ ਅਤੇ ਸ੍ਰੀ ਭੈਣੀ ਸਾਹਿਬ ਸੰਪ੍ਰਦਾਇ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਰੱਖੀ ਗਈ ਸੀ ਕਿਉਂਕਿ ਵਧਦੀ ਆਬਾਦੀ ਅਤੇ ਪੁਰਾਣੀ ਹੋ ਚੁੱਕੀ ਸੀਵਰੇਜ ਸਹੂਲਤਾਂ ਕਾਰਨ ਨਵੇਂ ਸੀਵਰੇਜ ਅਤੇ ਪਾਣੀ ਸਪਲਾਈ ਪ੍ਰਣਾਲੀ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

ਦੱਸ ਦੇਈਏ ਕਿ 9 ਜਨਵਰੀ, 2026 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੀਨੀਅਰ ਅਧਿਕਾਰੀਆਂ ਸਮੇਤ ਪਿੰਡ ਦਾ ਦੌਰਾ ਕੀਤਾ ਸੀ, ਜਿੱਥੇ ਇਹ ਗੱਲ ਸਾਹਮਣੇ ਆਈ ਸੀ ਕਿ 2001-02 ਵਿੱਚ ਵਿਛਾਇਆ ਮੌਜੂਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਿੰਡ ਵਿੱਚ ਕਿਸੇ ਵੀ ਕਿਸਮ ਦੀ ਟ੍ਰੀਟਮੈਂਟ ਸਹੂਲਤ ਮੌਜੂਦ ਨਹੀਂ ਹੈ। ਇਸੇ ਤਰ੍ਹਾਂ, ਇਕ ਹੋਰ ਅਹਿਮ ਫ਼ੈਸਲੇ ਤਹਿਤ ਪੰਜਾਬ ਸਰਕਾਰ ਨੇ ਸਾਹਨੇਵਾਲ ਵਿੱਚ ਨਵਾਂ ਸਬ-ਤਹਿਸੀਲ ਕੰਪਲੈਕਸ ਬਣਾਉਣ ਲਈ 10.64 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਪ੍ਰਾਜੈਕਟ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਸੁਖਾਲੇ ਤਰੀਕੇ ਨਾਲ ਪ੍ਰਦਾਨ ਕਰਨ ਵੱਲ ਕੇਂਦ੍ਰਿਤ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਵਾਂ ਕੰਪਲੈਕਸ ਸਾਹਨੇਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਅਤੇ ਪ੍ਰਸ਼ਾਸਨਿਕ ਸੇਵਾਵਾਂ ਲਈ ਲੁਧਿਆਣਾ ਜਾਣ ਦੀ ਲੋੜ ਤੋਂ ਮੁਕਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੇਸਾਂ ਦਾ ਤੇਜ਼ ਨਿਪਟਾਰਾ, ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਧੁਨਿਕ ਪ੍ਰਣਾਲੀ ਰਾਹੀਂ ਮਾਲੀਆ ਇਕੱਠਾ ਕਰਨ ਵਿੱਚ ਵੀ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਸਾਹਨੇਵਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਅਰਧ-ਸ਼ਹਿਰੀ ਇਲਾਕਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

Have something to say? Post your comment

 

More in Malwa

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ -ਕਣਕ ਦੀ ਖਰੀਦ ਲਈ ਪ੍ਰਬੰਧ ਪੁਖ਼ਤਾ, ਕਿਸਾਨਾਂ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਵਰਜੀਤ ਵਾਲੀਆ -1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਇਸ ਵਾਰ 9.13 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਵਿੱਚ ਲਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ

ਸੁਨਾਮ 'ਚ ਬਣੇਗਾ ਨਵਾਂ ਜੈਨ ਸਥਾਨਕ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ