Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਵਿੱਚ ਲਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ

March 24, 2026 07:10 PM
Rozana Sehaj times
ਕੋਟਕਪੂਰਾ : ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕਰਦਿਆਂ ਸਿਵਿਲ ਡਿਫੈਂਸ ਕੋਟਕਪੂਰਾ ਦੇ ਦਫਤਰ ਵਿਖੇ ਵਿਸ਼ਾਲ ਖੂਨ ਦਾਨ ਕੈਂਪ ਲਾਇਆ ਗਿਆ। ਇਹ ਕੈਂਪ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਅਤੇ ਪੀ.ਬੀ.ਜੀ. ਕਲੱਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਹਜਾਰਾਂ ਲੋਕਾਂ ਨੇ ਭਾਗ ਲਿਆ ਅਤੇ ਨੌਜਵਾਨਾਂ ਨੂੰ ਸਵੈਇੱਛਾ ਨਾਲ ਖ਼ੂਨ ਦਾਨ ਕਰਨ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ। ਅਲਾਇੰਸ ਕਲੱਬ ਇੰਟਰਨੈਸਨਲ ਜਿਲ੍ਹਾ 111 ਦੇ ਈਲੈਕਟਡ ਜਿਲ੍ਹਾ ਗਵਰਨਰ ਓਮ ਪ੍ਰਕਾਸ਼ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਆਪ ਵੀ ਖੂਨ ਦਾਨ ਕਰਕੇ ਇਸ ਕੈਂਪ ਵਿੱਚ ਆਪਣਾ ਯੋਗਦਾਨ ਪਾਇਆ। ਸਿਵਿਲ ਡਿਫੈਂਸ ਦੇ ਚੀਫ ਵਾਰਡਨ ਰਿਸ਼ੀ ਪਲਤਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਦੇ ਈਲੈਕਟਡ ਪ੍ਰਧਾਨ ਮਨਦੀਪ ਸਿੰਘ ਸਰਾਂ ਨੇ ਕਿਹਾ ਕਿ ਅਜਿਹੇ ਖੂਨ ਦਾਨ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜ਼ੋ ਸਾਡੀ ਨੌਜਵਾਨ ਪੀੜ੍ਹੀ ਨੂੰ ਪਤਾ ਲੱਗ ਸਕੇ ਕਿ ਸ਼ਹੀਦਾਂ ਦੀ ਸਾਡੇ ਸਮਾਜ ਨੂੰ ਕਿੰਨੀ ਵੱਡੀ ਦੇਣ ਹੈ। ਪੀ ਬੀ ਜੀ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਨੇ ਦੱਸਿਆ ਕਿ ਇਸ ਕੈਂਪ ਰਾਹੀਂ ਸਾਡੀ ਸਭ ਤੋਂ ਵੱਡੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਬਲੱਡ ਬੈਂਕ ਨੂੰ ਦਿੱਤਾ ਜਾਵੇ ਤਾਂ ਜ਼ੋ ਜਰੂਰਤ ਸਮੇਂ ਕਿਸੇ ਜਰੂਰਤਮੰਦਾਂ ਦੀ ਸਹਾਇਤਾ ਕੀਤੀ ਜਾ ਸਕੇ। ਸਿਵਿਲ ਡਿਫੈਂਸ ਦੇ ਘਟਨਾ ਅਧਿਕਾਰੀ ਰਾਜਨ ਜੈਨ ਨੇ ਕਿਹਾ ਕਿ ਕੁਝ ਲੋਕ ਅਜਿਹੇ ਹਨ ਜੋਂ ਕੇ ਸਮਜਦੇ ਹਨ ਕੇ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮੀ ਆ ਜਾਂਦੀ ਹੈ ਜ਼ੋ ਕੇ ਬਿਲਕੁਲ ਬੇਬੁਨਿਆਦ ਹੈ। ਇੱਕ ਤੰਦਰੁਸਤ ਵਿਅਕਤੀ ਹਰ ਤਿੰਨ ਮਹੀਨੇ ਬਾਅਦ ਆਪਣਾ ਖੂਨਦਾਨ ਕਰ ਸਕਦਾ ਹੈ। ਇਸ ਮੌਕੇ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਵੱਲੋਂ ਸਿਵਿਲ ਡਿਫੈਂਸ ਦੇ ਦਫਤਰ ਵਿਖੇ ਤਿੰਨ ਛੱਤ ਵਾਲੇ ਪੱਖੀਆਂ ਦੀ ਸੇਵਾ ਕਰਵਾਈ ਗਈ। ਇਸ ਮੌਕੇ ਸਿਵਿਲ ਹਸਪਤਾਲ ਫਰੀਦਕੋਟ ਤੋਂ ਆਈ ਹੋਈ ਟੀਮ ਦਾ ਕਲੱਬ ਮੈਂਬਰਾਂ ਵੱਲੋਂ ਧੰਨਵਾਦ ਕੀਤਾ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਨਵਾਜਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਿਤੇ ਖੂਨਦਾਨ ਕੈਂਪ ਲੱਗੇ ਤਾਂ ਸਭ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਚੰਦਰ ਪ੍ਰਕਾਸ਼ ਅਰੋੜਾ, ਬਸੰਤ ਨਰੂਲਾ, ਐਡਵੋਕੇਟ ਰਾਕੇਸ਼ ਸੇਠੀ, ਨਰਿੰਦਰ ਬੈਡ, ਰਾਮ ਕਿਸ਼ਨ ਕਟਾਰੀਆ, ਅਜੇ ਗੁਪਤਾ, ਬਲਜਿੰਦਰ ਸਿੰਘ ਬੱਲੀ, ਅਜੇ ਮਨਚੰਦਾ, ਰਜਨੀ, ਨੰਦਨੀ ਗੁਪਤਾ, ਰਾਕੇਸ਼ ਗਰਗ ਰਿੰਕੂ, ਬਲਜੀਤ ਸਿੰਘ ਖੀਵਾ, ਗੁਰਜੋਤ ਬਰਾੜ, ਰਵੀ ਅਰੋੜਾ, ਸੋਨੂੰ ਮੋਂਗਾ, ਗੁਰਮੁੱਖ ਸਿੰਘ ਭੁੱਲਰ, ਨਿਰਮਲ ਸਿੰਘ, ਲਵਿਸ਼ ਅਰੋੜਾ, ਮਨੀਸ਼ ਗੋਇਲ, ਮਨਜੀਤ ਕੌਰ ਨੰਗਲ, ਮਮਤਾ, ਮਾਹੀ ਅਤੇ ਵੱਡੀ ਗਿਣਤੀ ਵਿੱਚ ਖੂਨਦਾਨੀ ਹਾਜਰ ਸਨ।
 


 
 
 

Have something to say? Post your comment

 

More in Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ