Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ -ਕਣਕ ਦੀ ਖਰੀਦ ਲਈ ਪ੍ਰਬੰਧ ਪੁਖ਼ਤਾ, ਕਿਸਾਨਾਂ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਵਰਜੀਤ ਵਾਲੀਆ -1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਇਸ ਵਾਰ 9.13 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ

March 24, 2026 07:15 PM
Rozana Sehaj times

ਪਟਿਆਲਾ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਰੇ ਇੱਕ ਅਹਿਮ ਮੀਟਿੰਗ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।

ਸਮੂਹ ਐਸ.ਡੀ.ਐਮਜ, ਖਰੀਦ ਏਜੰਸੀਆਂ, ਆੜਤੀਆਂ, ਟਰਾਂਸਪੋਰਟ ਤੇ ਲੇਬਰ ਠੇਕੇਦਾਰਾਂ ਨਾਲ ਬੈਠਕ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧਾਂ ਦੀ ਅਗੇਤੀ ਤਿਆਰੀ ਕਰ ਲਈ ਗਈ ਹੈ ਅਤੇ ਕਿਸਾਨਾਂ ਨੂੰ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਰੀਡ ਦੀ ਹੱਡੀ ਹੈ ਅਤੇ ਫ਼ਸਲ ਦੀ ਖਰੀਦ ਦੀ ਵੱਡੀ ਜਿੰਮੇਵਾਰੀ ਸਾਡੇ ਮੋਢਿਆਂ 'ਤੇ ਹੈ, ਜਿਸ ਨੂੰ ਨਿਰਵਿਘਨ ਪੂਰਾ ਕਰਦਿਆਂ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਜਿੰਮੇਵਾਰੀ ਨਾਲ ਇਸ ਪ੍ਰਕ੍ਰਿਆ ਨੂੰ ਨੇਪਰੇ ਚੜ੍ਹਾਏਗਾ ਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਰੂਪ ਨਾਲ ਚਲਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ 108 ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਤੇ 89 ਆਰਜੀ ਫੜ ਵੀ ਬਣਾਏ ਜਾਣਗੇ, ਪਿਛਲੇ ਸੀਜਨ ਦੌਰਾਨ ਖਰੀਦ ਏਜੰਸੀਆਂ ਨੇ 9.21 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਸੀ। ਜਦੋਂਕਿ ਇਸ ਵਾਰ 9 ਲੱਖ 13 ਹਜ਼ਾਰ 516 ਮੀਟ੍ਰਿਕ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਰੋਸ਼ਨੀ, ਸੁਰੱਖਿਆ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ।

ਵਰਜੀਤ ਵਾਲੀਆ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫ਼ਸਰ, ਮਾਰਕੀਟ ਕਮੇਟੀਆਂ ਦੇ ਸਕੱਤਰਾਂ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ 'ਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਣਕ ਦੇ ਖਰੀਦ ਪ੍ਰਬੰਧਾਂ ਦੀ ਸਮੁਚੀ ਦੇਖ-ਰੇਖ ਖ਼ੁਦ ਕਰ ਰਹੇ ਹਨ। ਉਨ੍ਹਾਂ ਐਸ.ਡੀ.ਐਮਜ ਨੂੰ ਕਿਹਾ ਕਿ ਉਹ ਮੰਡੀਆਂ ਦੇ ਦੌਰੇ ਖ਼ੁਦ ਕਰਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ।

ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਸ ਤੋਂ ਬਿਨ੍ਹਾਂ ਤੋਲ ਤੋਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ 'ਚ ਹੋਣੇ ਚਾਹੀਦੇ ਹਨ ਅਤੇ ਤਰਪਾਲਾਂ ਤੇ ਕਰੇਟਾਂ ਦਾ ਵੀ ਪ੍ਰਬੰਧ ਸਹੀ ਹੋਵੇ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਸਟਾਫ਼ ਅਤੇ ਹੋਰ ਸਬੰਧਤ ਅਧਿਕਾਰੀਆਂ ਵੱਲੋਂ ਖਰੀਦ ਸੀਜ਼ਨ ਦੌਰਾਨ ਆਪਣੇ ਸਟੇਸ਼ਨ 'ਤੇ ਹਾਜ਼ਰ ਰਹਿਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਦਾ ਉਚਿਤ ਮੁੱਲ ਲੈਣ ਲਈ ਫ਼ਸਲ ਸੁਕਾ ਕੇ ਅਤੇ ਸਾਫ਼ ਸੁਥਰੀ ਹੀ ਮੰਡੀਆਂ ਵਿਖੇ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਵੇ।

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸਾਰੀਆਂ ਮੰਡੀਆਂ ਵਿਖੇ ਲੇਬਰ, ਕਾਰਟੇਜ, ਢੋਆ ਢੁਆਈ ਦੇ ਕੀਤੇ ਜਾ ਰਹੇ ਪ੍ਰਬੰਧ ਮੁਕੰਮਲ ਅੰਤਮ ਪੜਾਅ 'ਚ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।

ਬੈਠਕ ਦੌਰਾਨ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ, ਐਸ.ਡੀ.ਐਮ ਸਮਾਣਾ ਰਿਚਾ ਗੋਇਲ, ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਤੇ ਐਸ.ਡੀ.ਐਮ. ਨਾਭਾ ਏ.ਪੀ.ਐਸ ਸੋਮਲ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦੇਵਿੰਦਰ ਸਿੰਘ ਬੈਦਵਾਨ, ਜਨਰਲ ਸਕੱਤਰ ਦੀਪਕ ਡਕਾਲਾ, ਪਟਿਆਲਾ ਮੰਡੀ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਸਮੇਤ ਬਾਕੀ ਮੰਡੀਆਂ ਦੇ ਪ੍ਰਧਾਨ ਤੇ ਟਰਾਂਸਪੋਰਟ ਅਤੇ ਲੇਬਰ ਦੇ ਠੇਕੇਦਾਰ ਵੀ ਮੌਜੂਦ ਸਨ।

*****

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਵਿੱਚ ਲਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਸੁਨਾਮ 'ਚ ਬਣੇਗਾ ਨਵਾਂ ਜੈਨ ਸਥਾਨਕ