Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

June 15, 2021 05:35 PM
SehajTimes

ਚੰਡੀਗੜ : ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ਇਸੇ ਤਰਾਂ ਬਠਿੰਡਾ ਦੇ ਸਮਾਜਸੇਵੀ ਜੋਗਿੰਦਰ ਕਾਕਾ ਨੇ ਆਪ ਵਿੱਚ ਸ਼ਮੂਲੀਅਤ ਕੀਤੀ। ਆਪ ਦੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਮੈਡਮ ਨੀਨਾ ਮਿੱਤਲ ਨੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ ਵਿਖੇ ਮਹਿਤਾਬ ਸਿੰਘ, ਜੋਗਿੰਦਰ ਕਾਕਾ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ।
ਇਸ ਸਮੇਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਆਗੂ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ, ਪੰਜਾਬ ਦੇ ਸਾਬਕਾ ਵਿਧਾਇਕ ਅਤੇ ਰਾਜਨੀਤੀ ਦੇ ਜਾਣਕਾਰ ਮਹਿਤਾਬ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਕਾਫ਼ਲੇ ਵਿੱਚ ਭਾਰੀ ਵਾਧਾ ਹੋਇਆ ਹੈ। ਜਰਨੈਲ ਸਿੰਘ ਨੇ ਬਠਿੰਡਾ ਦੇ ਉਘੇ ਸਮਾਜਸੇਵੀ ਜੋਗਿੰਦਰ ਕਾਕਾ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜਸੇਵੀਆਂ ਦੇ ਆਪ ਵਿੱਚ ਆਉਣ ਨਾਲ ਪਾਰਟੀ ਵਰਕਰਾਂ ਦਾ ਹੌਸਲਾ ਵੱਧਦਾ ਹੈ ਕਿਉਂਕਿ ਆਪ ਨੇ ਆਪਣਾ ਰਾਜਨੀਤਿਕ ਸਫ਼ਰ ਹੀ ਸਮਾਜ ਸੇਵਾ ਦੇ ਉਦੇਸ਼ ਨਾਲ ਸ਼ੁਰੂ ਕੀਤਾ ਹੈ।
ਆਪ ਵਿੱਚ ਸ਼ਾਮਲ ਹੋਏ ਸਾਬਕਾ ਸੀ.ਪੀ.ਆਈ ਆਗੂ ਅਤੇ ਵਿਧਾਇਕ ਮਹਿਤਾਬ ਸਿੰਘ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਸਰੀਰਕ ਤੌਰ 'ਤੇ ਉਹ ਅੱਜ ਪਾਰਟੀ ਨਾਲ ਜੁੜੇ ਹਨ, ਪਰ ਆਤਮਿਕ ਤੌਰ 'ਤੇ ਕੇਜਰੀਵਾਲ ਦੀਆਂ ਨੀਤੀਆਂ ਨਾਲ ਬਹੁਤ ਸਮਾਂ ਪਹਿਲਾਂ ਹੀ ਜੁੜ ਗਏ ਸਨ। ਉਨਾਂ ਦੱਸਿਆ ਕਿ ਦਿੱਲੀ ਦੀਆਂ ਚੋਣਾਂ ਸਮੇਂ ਉਨਾਂ ਦੇ ਪੁੱਤਰ ਨੇ ਆਪ ਉਮੀਦਵਾਰਾਂ ਲਈ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਅਤੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ। ਆਪ 'ਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਇਸ ਸਮੇਂ ਨਾਭਾ ਹਲਕੇ ਤੋਂ ਇੰਚਾਰਜ ਦੇਵ ਮਾਨ ਨਾਭਾ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਕੱਲਰ ਮਾਜਰੀ, ਮਨਪ੍ਰੀਤ ਕਾਲੀਆ ਅਤੇ ਬਲਵਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ