Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

March 24, 2026 07:21 PM
Rozana Sehaj times

ਖਰੜ :  ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਲੋਕਾਂ ਦੀ ਸਿਹਤ ਸੁਧਾਰ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਵਲ ਸਰਜਨ ਡਾ .ਸੰਗੀਤਾ ਜੈਨ ਦੇ ਯੋਗ ਦਿਸ਼ਾ ਨਿਰਦੇਸ਼ਾਂ ਹੇਠ, ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਓ.ਪੀ.ਡੀ ਵਿੱਚ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਨਾਟਕ ਪੇਸ਼ ਕੀਤਾ ਗਿਆ।

ਇਸ ਨਾਟਕ ਰਾਹੀਂ ਮਰੀਜ਼ਾਂ ਨੂੰ ਮੂੰਹ ਦੀ ਸਫਾਈ ਅਤੇ ਇਸਦੀ ਮਹੱਤਤਾ ਬਾਰੇ ਸੌਖੇ ਢੰਗ ਨਾਲ ਜਾਣਕਾਰੀ ਦਿੱਤੀ ਗਈ। ਨਾਟਕ ਵਿੱਚ ਦਿਖਾਇਆ ਗਿਆ ਕਿ ਦੰਦਾਂ ਅਤੇ ਮੂੰਹ ਦੀ ਸਹੀ ਦੇਖਭਾਲ ਨਾ ਕਰਨ ਨਾਲ ਕਿਹੜੀਆਂ ਬਿਮਾਰੀਆਂ ਹੋ ਸਕਦੀਆਂ ਹਨ ਅਤੇ ਸਹੀ ਆਦਤਾਂ ਅਪਣਾਉਣ ਨਾਲ ਇੱਕ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਜੀਆ ਜਾ ਸਕਦਾ ਹੈ।

ਇਸ ਮੌਕੇ ‘ਤੇ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੂੰਹ ਦੀ ਸਫਾਈ ਸਾਡੀ ਸਮੁੱਚੀ ਸਿਹਤ ਦਾ ਇੱਕ ਅਹਿਮ ਹਿੱਸਾ ਹੈ। ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਲੋਕਾਂ ਵਿੱਚ ਸਹੀ ਸਿਹਤ ਸੰਬੰਧੀ ਆਦਤਾਂ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਅਸੀਂ ਸਭ ਨੂੰ ਦਿਨ ਵਿੱਚ ਘੱਟੋ-ਘੱਟ ਦੋ ਵਾਰ ਦੰਦ ਸਾਫ਼ ਕਰਨ ਅਤੇ ਨਿਯਮਿਤ ਤੌਰ ‘ਤੇ ਦੰਦਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਮੈਡੀਕਲ ਅਫਸਰ (ਡੈਂਟਲ) ਡਾ. ਹਰਦੀਪ ਕੌਰ ਨੇ ਕਿਹਾ ਕਿ ਮੂੰਹ ਦੀ ਸਫਾਈ ਨੂੰ ਅਕਸਰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਦੰਦਾਂ ਦੀ ਸੜਨ, ਮੂੰਹ ਦੀ ਬੂ ਅਤੇ ਮਸੂੜਿਆਂ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਹੀ ਤਰੀਕੇ ਨਾਲ ਦੰਦ ਸਾਫ਼ ਕਰਨ, ਮਿੱਠੀਆਂ ਚੀਜ਼ਾਂ ਘੱਟ ਵਰਤਣ ਅਤੇ ਸਮੇਂ-ਸਮੇਂ ‘ਤੇ ਡੈਂਟਲ ਚੈਕਅੱਪ ਕਰਵਾਉਣ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਇਸ ਮੌਕੇ ‘ਤੇ ਮੈਡੀਕਲ ਅਫਸਰ ਡਾ. ਸਰੋਜ, ਡਾ. ਰਾਹੁਲ, ਸਟਾਫ ਨਰਸ ਅਮਨਦੀਪ ਕੌਰ, ਸਟਾਫ ਨਰਸ ਰਮਨ ਅਤੇ ਬੀਐਸਏ ਇਸ਼ਮੀਤ ਕੌਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ