Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

March 24, 2026 07:27 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 25 ਮਾਰਚ 2026 ਦਿਨ ਬੁਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਏਕੇਐਸਆਈਪੀਐਸ ਸਮਾਰਟ ਸਕੂਲ ਮੋਹਾਲੀ, ਚੰਡੀਗੜ੍ਹ ਟ੍ਰਾਈਸਿਟੀ ਅਤੇ ਟਰੈਂਟ ਲਿਮਿ: ਜ਼ੁਡੀਓ ਕੰਪਨੀਆਂ ਵੱਲੋਂ ਪੀਜੀਟੀ ਕਮਿਸਟਰੀ, ਫਾਈਨ ਆਰਟਸ (ਪੀਜੀਟੀ), ਐਨਟੀਟੀ, ਏਰੀਆ ਸੇਲਜ਼ ਮੈਨੇਜਰ (ਏਐੱਸਐਮ), ਸਹਿਯੋਗੀ ਅਤੇ ਲਈ ਦਸਵੀਂ, ਬਾਰਵੀਂ, ਐਮ.ਐਸਸੀ (ਕਮਿਸਟਰੀ), ਐਮ.ਏ. ਫਾਈਨ ਆਰਟਸ, ਬੀ.ਏ. ਐਨਟੀਟੀ/ਬੀ.ਐਡ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਤਜਰਬਾ ਅਤੇ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ,  ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ