Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

March 24, 2026 07:33 PM
Rozana Sehaj times
ਫਰੀਦਕੋਟ :  ਸਿਹਤ ਵਿਭਾਗ ਫਰੀਦਕੋਟ ਵੱਲੋਂ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਅਤੇ ਜਿਲਾ ਟੀਬੀ ਅਫਸਰ ਡਾ. ਲੀਨਾ ਚੋਪੜਾ ਭੱਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ 100 ਦਿਨਾਂ ਟੀਬੀ ਖਾਤਮਾ ਮੁਹਿੰਮ ਨੂੰ ਸਮਰਪਿਤ ‘ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ: ਦੇਸ਼ਾਂ ਦੀ ਅਗਵਾਈ ਵਿੱਚ, ਲੋਕਾਂ ਦੁਆਰਾ ਸੰਚਾਲਿਤ’ ਦੇ ਸਲੋਗਨ ਤਹਿਤ ਵਿਸ਼ਵ ਟੀ.ਬੀ. ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ, ਜਿਲਾ ਟੀਕਾਕਰਨ ਅਫਸਰ ਡਾ. ਹੁਸਨਪਾਲ ਸਿੱਧੂ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਕੈਂਥ, ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਫਾਰਮੇਸੀ ਅਫਸਰ ਕੁਲਦੀਪ ਚਹਿਲ, ਟੀਬੀ ਕਲੀਨਿਕ ਤੋੰ ਡਾ. ਹਰਮੀਤ ਸਿੰਘ, ਡਾ. ਮਲਕੀਤ ਸਿੰਘ, ਫਾਰਮੇਸੀ ਅਫਸਰ ਨਵਕਾਸ਼ ਸਿੰਘ, ਗੁਲਸ਼ਨ ਸ਼ਰਮਾ ਐਸਟੀਐਸ, ਸੋਹਨ ਸਿੰਘ ਡੀਈਓ, ਰਣਜੀਤ ਸਿੰਘ, ਖੁਸ਼ਦੀਪ ਸਿੰਘ, ਮਨਪ੍ਰੀਤ ਸਿੰਘ ਕੋਆਰਡੀਨੇਟਰ ਵਰਲਡ ਹੈਲਥ ਪਾਰਟਨਰ, ਰੋਸ਼ਨ ਲਾਲ ਦਰਜਾਚਾਰ, ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਸੇਪ ਇੰਡੀਆ ਐਨਜੀਓ ਦੇ ਵਲੰਟੀਅਰ ਮੌਜੂਦ ਸਨ। 
ਟੀਬੀ ਜਾਗਰੂਕਤਾ ਰੈਲੀ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਨੇ ਦੱਸਿਆ ਕਿ 24 ਮਾਰਚ 1882 ਵਿੱਚ ਰੋਬਰਟ ਕੋਚ ਨਾਮੀ ਵਿਿਗਆਨੀ ਨੇ ਤਪਦਿਕ ਦੇ ਮਰੀਜ਼ਾਂ ਦੀ ਬਲਗਮ ਉੱਤੇ ਪ੍ਰਯੋਗ ਕਰਨ ‘ਤੇ ਬਿਮਾਰੀ ਫੈਲਾਉਣ ਵਾਲੇ ਬੈਕਟੀਰੀਆ ਦਾ ਪਤਾ ਲਗਾਇਆ ਅਤੇ ਉਸ ਨੂੰ ‘ਮਾਈਕੋਬੈਕਟੀਰੀਅਮ ਟਿਊਬਰਕਲੋਸਿਸ ਬੈਕਟੀਰੀਆ’ ਦਾ ਨਾਂਅ ਦਿੱਤਾ। 100 ਸਾਲਾਂ ਬਾਅਦ 24 ਮਾਰਚ 1982 ਨੂੰ ਵਿਸ਼ਵ ਸਿਹਤ ਸੰਸਥਾ ਨੇ ਹਰ ਸਾਲ ਇਸ ਦਿਨ ਨੂੰ ਵਿਸ਼ਵ ਤਪਦਿਕ ਦਿਵਸ ਦੇ ਤੌਰ ‘ਤੇ ਮਨਾਉਣ ਦਾ ਫੈਸਲਾ ਕੀਤਾ। ਇਹ ਦਿਨ ਟੀ.ਬੀ. ਦੀ ਵਿਸ਼ਵ ਵਿਆਪੀ ਮਹਾਂਮਾਰੀ ਅਤੇ ਇਸ ਬਿਮਾਰੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ।
ਡਾ. ਗੁਲਾਟੀ ਨੇ ਦੱਸਿਆ ਕਿ ਤਪਦਿਕ (ਟੀ.ਬੀ.) ਮੁੱਖ ਰੂਪ ਵਿੱਚ ’ਚ 2 ਤਰ੍ਹਾਂ ਦੀ ਹੁੰਦੀ ਹੈ, ਇੱਕ ਫ਼ੇਫ਼ੜਿਆਂ ਦੀ ਅਤੇ ਦੂਜੀ ਸਰੀਰ ਦੇ ਬਾਕੀ ਹਿੱਸਿਆਂ ਦੀ। ਕਰੀਬ 90 ਫ਼ੀਸਦੀ ਤੋਂ ਵਧੇਰੇ ਲੋਕਾਂ ਵਿੱਚ ਫੇਫੜਿਆਂ ਦੀ ਟੀ.ਬੀ. ਦੇਖਣ ਨੂੰ ਮਿਲਦੀ ਹੈ। ਦੋਵਾਂ ਕਿਸਮ ਦੀ ਤਪਦਿਕ (ਟੀ ਬੀ) ਵਿੱਚ ਕੁਝ ਇੱਕ ਸਮਾਨ ਲੱਛਣ ਹਨ, ਜਿਵੇਂ ਕਿ ਬੁਖਾਰ ਹੋਣਾ, ਕਾਂਬਾ ਛਿੜਨਾ, ਭੁੱਖ ਘੱਟ ਲੱਗਣੀ, ਭਾਰ ਵਿੱਚ ਕਮੀ, ਥਕਾਵਟ ਰਹਿਣੀ ਅਤੇ ਰਾਤ ਸਮੇਂ ਪਸੀਨਾ ਆਉਣਾ ਆਦਿ। ਫੇਫੜਿਆਂ ਦੀ ਟੀ.ਬੀ. ਵਿੱਚ ਦੋ ਹਫ਼ਤਿਆਂ ਤੋਂ ਵੱਧ ਦੀ ਲਗਾਤਾਰ ਖੰਘ ਜਿਹੜੀ ਕਈ ਵਾਰ ਬਲਗਮ ਅਤੇ ਲਹੂ ਲਿਆਉਂਦੀ ਹੈ ਆਮ ਲੱਛਣ ਹੈ। ਛਾਤੀ ਵਿੱਚ ਦਰਦ ਰਹਿੰਦਾ ਹੈ। ਜਿਹੜੇ ਵਿਅਕਤੀਆਂ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ ਉਨ੍ਹਾਂ ਵਿੱਚ ਟੀ.ਬੀ. ਦਾ ਬੈਕਟੀਰੀਆ ਫੇਫੜਿਆਂ ਤੋਂ ਖੂਨ ਰਾਹੀਂ ਸਰੀਰ ਦੇ ਬਾਕੀ ਹਿੱਸਿਆਂ ਵਿੱਚ ਫੈਲ ਜਾਂਦਾ ਹੈ।  ਟੀ. ਬੀ. ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਉਦੋਂ ਫੈਲਦਾ ਹੈ ਜਦੋਂ ਕੋਈ ਵਿਅਕਤੀ ਖੰਘ ਜਾਂ ਛਿੱਕ ਮਾਰਦਾ ਹੈ ਅਤੇ ਖੰਘਣ, ਛਿੱਕਣ ਨਾਲ ਛੱਡੀਆਂ ਗਈਆਂ ਬੂੰਦਾਂ ਨੂੰ ਸਾਹ ਰਾਹੀਂ ਕੋਈ ਤੰਦਰੁਸਤ ਵਿਅਕਤੀ ਅੰਦਰ ਲੈਂਦਾ ਹੈ। ਉਹਨਾਂ ਕਿਹਾ ਕਿ ਟੀ.ਬੀ. ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਆਪਣੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਇਆ ਜਾਵੇ ਜਿਸ ਨਾਲ ਬੈਕਟੀਰੀਆ ਹਾਵੀ ਨਾ ਹੋ ਸਕੇ। ਇਸ ਲਈ ਰੋਜ਼ਾਨਾ ਪੌਸ਼ਟਿਕ  ਅਤੇ ਸਾਫ਼ ਸੁਥਰੇ ਭੋਜਨ ਦਾ ਸੇਵਨ ਕੀਤਾ ਜਾਵੇ, ਰੋਜ਼ਾਨਾ ਵਰਜ਼ਿਸ਼, ਖੁੱਲ੍ਹੀ ਹਵਾ ’ਚ ਸੈਰ ਵੀ ਬਹੁਤ ਜ਼ਰੂਰੀ ਹੈ। ਦੋ ਹਫਤਿਆਂ ਤੋਂ ਵੱਧ ਸਮੇਂ ਤੋਂ ਖਾਂਸੀ, ਭਾਰ ਘਟਾਉਣਾ, ਭੁੱਖ ਘੱਟ ਹੋਣਾ, ਬੁਖਾਰ ਅਤੇ ਰਾਤ ਪਸੀਨਾ ਆਉਣਾ, ਥਕਾਵਟ ਟੀ ਵੀ ਦੇ ਆਮ ਲੱਛਣ ਹਨ।  ਜੇ ਕਿਸੇ ਨੂੰ ਇਹ ਲੱਛਣ ਹੁੰਦੇ ਹਨ, ਤਾਂ ਕਿਸੇ ਨੂੰ ਇਹ ਜਾਂਚ ਕਰਨ ਲਈ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਇਸਦੀ ਜਾਂਚ ਅਤੇ ਇਲਾਜ਼ ਸਰਕਾਰੀ ਸਿਹਤ ਕੇਂਦਰਾਂ ‘ਤੇ ਮੁਫ਼ਤ ਉਪਲਬਧ ਹੈ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ