Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

March 24, 2026 07:46 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਨਗਰ ਨਿਗਮ, ਐਸ.ਏ.ਐਸ ਨਗਰ (ਮੋਹਾਲੀ) ਵਾਸਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪ੍ਰਾਪਰਟੀ ਟੈਕਸ ਇੱਕ ਮਹੱਤਵਪੂਰਨ ਆਮਦਨੀ ਸਰੋਤ ਹੈ, ਜਿਸ ਰਾਹੀਂ ਸੜਕਾਂ ਦਾ ਸੁਧਾਰ, ਸਟਰੀਟ ਲਾਈਟਾਂ, ਪਾਰਕਾਂ ਦੀ ਦੇਖਭਾਲ ਅਤੇ ਸਾਫ਼-ਸਫਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਲਈ ਹਰ ਨਾਗਰਿਕ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਏ। ਇਹ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਨਗਰ ਨਿਗਮ, ਮੋਹਾਲੀ, ਜਸਜੀਤ ਸਿੰਘ ਨੇ ਦੱਸਿਆ ਕਿ ਸਾਲ 2025-26 ਦਾ ਪ੍ਰਾਪਰਟੀ ਟੈਕਸ 10% ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026 ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ 2026 ਤੋਂ ਬਾਅਦ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਉੱਤੇ 20% ਜੁਰਮਾਨਾ ਅਤੇ 18% ਵਿਆਜ ਲਾਗੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੇ ਅਜੇ ਤੱਕ ਆਪਣੀ ਪ੍ਰਾਪਰਟੀ ਆਈ.ਡੀ ਨਹੀਂ ਬਣਾਈ, ਉਹ ਆਪਣੇ ਸੰਬੰਧਿਤ ਦਸਤਾਵੇਜ਼ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਸ਼ਾਖਾ ਵਿੱਚ ਜਮ੍ਹਾਂ ਕਰਵਾ ਕੇ ਆਪਣੀ ਆਈ.ਡੀ ਤੁਰੰਤ ਬਣਵਾ ਲੈਣ। ਉਨ੍ਹਾਂ ਦੱਸਿਆ ਕਿ ਜਨਤਾ ਦੀ ਸਹੂਲਤ ਲਈ 31 ਮਾਰਚ 2026 (ਛੁੱਟੀ ਵਾਲੇ ਦਿਨ) ਨੂੰ ਵੀ ਪ੍ਰਾਪਰਟੀ ਟੈਕਸ ਸ਼ਾਖਾ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਖੁੱਲ੍ਹੀ ਰਹੇਗੀ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਨਿਰਧਾਰਿਤ ਮਿਤੀ ਤੋਂ ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਅਤੇ ਵਾਧੂ ਜੁਰਮਾਨੇ ਤੋਂ ਬਚਣ।

 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ