Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

March 24, 2026 08:00 PM
Rozana Sehaj times
ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ਹਿਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਸਬੰਧੀ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਕੱਢੇ ਗਏ ਵਿਸ਼ਾਲ ਕੈਂਡਲ ਮਾਰਚ ਵਿੱਚ ਮੇਅਰ ਕੁੰਦਨ ਗੋਗੀਆ, ਪੰਜਾਬ ਫੂਡ ਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸ਼ਰਧਾਂਜਲੀ ਭੇਟ ਕਰਦਿਆਂ ਮੇਅਰ ਕੁੰਦਨ ਗੋਗੀਆ ਅਤੇ ਚੇਅਰਮੈਨ ਬਲਜਿੰਦਰ ਢਿੱਲੋਂ ਨੇ ਸਾਂਝੇ ਤੌਰ ਤੇ ਕਿਹਾ ਕਿ 23 ਮਾਰਚ 1931 ਦਾ ਦਿਨ ਕੋਈ ਆਮ ਦਿਨ ਨਹੀਂ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਦੇਸ਼ ਸਥਾਪਤ ਕਰਨ ਲਈ ਸਾਂਝੀਵਾਲਤਾ ਅਤੇ ਬਹੁਪੱਖੀ ਵਿਕਾਸ ਦੀ ਇੱਕ ਸਮੂਹਿਕ ਲਹਿਰ ਸਿਰਜਣੀ ਚਾਹੀਦੀ ਹੈ। ਇਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਦੀ ਅਗਵਾਈ ਹੇਠ ਮੇਅਰ ਕੁੰਦਨ ਗੋਗੀਆ ਦੇ ਦਫ਼ਤਰ ਤੋਂ ਨਹਿਰੂ ਪਾਰਕ ਤੱਕ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਮਾਵਾਂ-ਭੈਣਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਕੇਤ ਹਸਪਤਾਲ ਦੀ ਟੀਮ ਨੇ ਡਾਇਰੈਕਟਰ ਪ੍ਰਮਿੰਦਰ ਮਨਚੰਦਾ ਦੀ ਅਗਵਾਈ ਵਿੱਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਹਰਨੇਕ ਢੋਟ ਨੇ ਸਟੇਜ ਸੰਚਾਲਨ ਕਰਦਿਆਂ ਸ਼ਹੀਦਾਂ ਦੀ ਜੀਵਨੀ 'ਤੇ ਚਾਨਣਾ ਪਾਇਆ। ਇਸ ਸਮਾਗਮ ਵਿੱਚ ਮੋਰਨਿੰਗ ਕਲੱਬ ਦੇ ਪੂਰਨ ਸਵਾਮੀ, ਰਾਜਬੰਸ ਸਿੰਘ ਕਰੀਰ, ਗੁਰਵਿੰਦਰਪਾਲ ਸਿੰਘ ਸੰਧੂ, ਚਰਨਪਾਲ ਸਿੰਘ, ਮੋਹਨ ਖੰਨਾ, ਦੇਵ ਰਾਜ, ਲਖਵਿੰਦਰ ਸਿੰਘ, ਡਾ. ਰਿਸ਼ਮਾ ਕੋਹਲੀ, ਰਾਜ ਕੁਮਾਰ ਪਿੰਟੂ, ਮਨਜੀਤ ਕੌਰ, ਹਰਪ੍ਰੀਤ ਕੌਰ, ਕਿਰਨ ਸਿੰਗਲਾ, ਅਮਰਜੀਤ ਕੌਰ, ਪਰਮਿੰਦਰ ਵਰਮਾ, ਡਾ. ਗੌਤਮ, ਜਸਪ੍ਰੀਤ ਸਿੰਘ, ਕੌਂਸਲਰ ਕਮਲਜੀਤ ਕੌਰ, ਖੁਸ਼ਵਿੰਦਰ ਖੋਸਲਾ, ਉਭਰਾਏ, ਲੱਕੀ, ਰਜਿੰਦਰ, ਰਜਿੰਦਰ ਮੋਹਨ, ਰਾਜੂ ਸਾਹਨੀ ਐਮ ਸੀ, ਲਛਮਣ ਦਾਸ ਅਤੇ ਈ.ਟੀ.ਓ. ਸਾਹਿਬ ਸਮੇਤ ਸੈਂਕੜੇ ਸ਼ਹਿਰ ਨਿਵਾਸੀਆਂ ਨੇ ਸ਼ਹੀਦਾਂ ਨੂੰ ਨਮਨ ਕੀਤਾ।
 
 

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ -ਕਣਕ ਦੀ ਖਰੀਦ ਲਈ ਪ੍ਰਬੰਧ ਪੁਖ਼ਤਾ, ਕਿਸਾਨਾਂ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਵਰਜੀਤ ਵਾਲੀਆ -1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਇਸ ਵਾਰ 9.13 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ