Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

March 24, 2026 08:16 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨI

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 388ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਅਫੀਮ, 5 ਕਿਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,740 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 388 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,297 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ