Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

March 24, 2026 08:46 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸਰਤਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸਨਰਾਂ ਨੂੰ ਵੀ ਇਸ ਦੇ ਅਧੀਨ ਸਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ 881 ਆਮ ਆਦਮੀ ਕਲੀਨਿਕ ਰੋਜਾਨਾ ਮੁਫਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਲ 2022 ਵਿੱਚ ‘ਆਪ‘ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਮਾਨ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਨਸਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜਬਤ ਕੀਤਾ ਗਿਆ। ਲੋਕਾਂ ਦੇ ਸਹਿਯੋਗ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ