ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਵਧੀਆ ਸੜਕਾਂ ਲੋਕਾਂ ਦੀ ਰੋਜ਼ਮਰਰਾ ਜ਼ਿੰਦਗੀ ਨੂੰ ਸੁਖਾਲਾ ਬਣਾਉਂਦੀਆਂ ਹਨ ਅਤੇ ਆਵਾਜਾਈ ਨੂੰ ਸੁਚੱਜਾ ਕਰਦੀਆਂ ਹਨ। ਵਿਧਾਇਕ ਡਾ. ਸੰਧੂ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਹਰ ਮੁੱਦੇ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ, ਜਿਵੇਂ ਕਿ ਨਿਕਾਸੀ ਪ੍ਰਣਾਲੀ ਦੀ ਸੁਧਾਰ, ਸਟ੍ਰੀਟ ਲਾਈਟਾਂ ਦੀ ਵਿਵਸਥਾ ਅਤੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਉਣਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਨੂੰ ਸੁੰਦਰ ਅਤੇ ਵਿਕਸਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕੌਂਸਲਰ ਵਿਜੈ ਭਗਤ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਲੰਮੇ ਸਮੇਂ ਤੋਂ ਸੜਕਾਂ ਦੀ ਮੁਰੰਮਤ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਇਲਾਕਾ ਨਿਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਕਾਫੀ ਸੁਵਿਧਾ ਮਿਲੇਗੀ।ਇਸ ਮੌਕੇ ਤੇ ਮੇਰੇ ਨਾਲ ਕੌਂਸਲਰ ਵਿਜੇ ਭਗਤ, ਬਲਦੇਵ ਪ੍ਰਧਾਨ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਗੋਰਾ, ਭਗਤ ਰਵੀ ਸ਼ੰਕਰ, ਡਿੰਪਲ ਅਰੋੜਾ, ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ ।