Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਵਰਲਡ ਟੀ.ਬੀ. ਦਿਵਸ ਮੌਕੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ

March 24, 2026 09:00 PM
Rozana Sehaj times

ਅੰਮ੍ਰਿਤਸਰ :  ਸਿਵਲ ਸਰਜਨ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵਰਲਡ ਟੀ.ਬੀ. ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਵਿੱਚ 100 ਦਿਨਾਂ ਦੇ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਟੀ.ਬੀ. ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਟੀ.ਬੀ. ਦੇ ਸੰਭਾਵਿਤ ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ, ਤਾਂ ਜੋ ਕੋਈ ਵੀ ਮਰੀਜ਼ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਮਰੀਜ਼ ਹਸਪਤਾਲ ਨਹੀਂ ਪਹੁੰਚ ਰਹੇ, ਉਹਨਾਂ ਨੂੰ ਲੱਭ ਕੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦਿੱਤਾ ਜਾਵੇਗਾ। ਇਸ 100 ਦਿਨਾਂ ਦੇ ਕੈਂਪੇਨ ਵਿੱਚ ਕਮਿਊਨਿਟੀ ਹੈਲਥ ਅਫ਼ਸਰ (CHO) ਵੀ ਅਹਿਮ ਭੂਮਿਕਾ ਨਿਭਾਉਣਗੇ। ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਵਿਨੇ ਟੰਡਨ ਨੇ ਦੱਸਿਆ ਕਿ ਜੇ ਮਰੀਜ਼ ਆਪਣੀ 194 ਦਿਨਾਂ ਦੀ ਪੂਰੀ ਦਵਾਈ ਲੈਂਦਾ ਹੈ ਤਾਂ ਟੀ.ਬੀ. ਬਿਮਾਰੀ ਨੂੰ 100 ਫੀਸਦੀ ਠੀਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ ਆਬਾਦੀ ਦੇ ਲਗਭਗ 30 ਫੀਸਦੀ ਲੋਕਾਂ ਦੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਟੀ.ਬੀ. ਦੇ ਸਾਰੇ ਮਰੀਜ਼ਾਂ ਨੂੰ ਦਵਾਈ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ, ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਲੰਬੇ ਸਮੇਂ ਤੱਕ ਖੰਘ, ਬੁਖਾਰ ਜਾਂ ਵਜ਼ਨ ਘਟਣ ਵਰਗੇ ਲੱਛਣ ਦਿਖਾਈ ਦੇਣ, ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ‘ਤੇ ਸੰਪਰਕ ਕੀਤਾ ਜਾਵੇ।

 

Have something to say? Post your comment

 

More in Majha

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ: ਕੜੀ ਸੁਰੱਖਿਆ ਹੇਠ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ