Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

March 24, 2026 09:06 PM
Rozana Sehaj times

ਪਟਿਆਲਾ :  ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾਕਟਰ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਕੋਸਲਰ ਪਰਮਿੰਦਰ ਕੌਰ ਵਰਮਾ,ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਨੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ  ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ  ਪਰਮਿੰਦਰ ਕੌਰ ਮਨਚੰਦਾ ਅਤੇ ਉਹਨਾਂ ਦੀ ਟੀਮ ਵੱਲੋਂ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੌਂ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਇਹਨਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੜੀਵਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾ ਜੋਂ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ , ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਜੀ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਦੀ ਟੀਮ ਨੂੰ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। 

 

ਫੋਟੋ ਕੈਪਸਨ, ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ  ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਉਹਨਾਂ ਦੀ ਟੀਮ ਨੂੰ ਸਨਮਾਨਿਤ ਕਰਦੇ ਹੋਏ ਨਾਲ ਸਟੇਟ ਐਵਾਰਡੀ ਪਰਮਿੰਦਰ ਭਲਵਾਨ  ।

Have something to say? Post your comment