Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

March 24, 2026 09:43 PM
Rozana Sehaj times

ਪਟਿਆਲਾ :  ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਡਾ ਵਨੀਤਾ ਰਾਣੀ ਪ੍ਰਿੰਸੀਪਲ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਵਿਜੇ ਕੁਮਾਰ ਗੋਇਲ ਪ੍ਰਧਾਨ ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਨੇ ਕੀਤਾ। ਵਿਸ਼ੇਸ਼ ਤੌਰ ‘ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ, ਮੈਂਬਰ ਯੁਵਾ ਸਾਂਝ ਕਮੇਟੀ, ਪ੍ਰੋ ਜਗਦੇਵ ਸਿੰਘ, ਪ੍ਰੋ ਮੂਰਤੀ ਕੋਰ, ਪ੍ਰੋ ਪ੍ਰੀਤੀ ਭਾਟੀਆ, ਨੋਡਲ ਅਫਸਰ ਜੈਸਮੀਨ ਸਰਕਾਰੀ ਬਿਕਰਮ ਕਾਲਜ਼, ਡਾ ਸਿਮਰਪ੍ਰੀਤ ਬਾਹਰਾ ਲਾਅ ਕਾਲਜ, ਪ੍ਰੋ ਮੋਨਿਕਾ ਵਾਲੀਆ, ਹਰਪ੍ਰੀਤ ਸਿੰਘ ਬਹੁ ਤਕਨੀਕੀ ਕਾਲਜ ਪਟਿਆਲਾ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਟ੍ਰੇਨਿੰਗ ਅਫਸਰ ਸਰਕਾਰੀ ਆਈਂ ਟੀ ਆਈ ਲੜਕੇ, ਡਾ ਤੇਜਿੰਦਰਪਾਲ ਸਿੰਘ ਯੂਨੀਵਰਸਿਟੀ ਕਾਲਜ਼ ਮੀਰਾਪੁਰ, ਕਿਰਨਦੀਪ ਕੌਰ, ਰੀਆ ਠਾਕੁਰ ਏਸ਼ੀਅਨ ਕਾਲਜ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਭਰਭੂਰ ਸਿੰਘ ਨੇ ਸ਼ਿਰਕਤ ਕੀਤੀ।

ਇਸ ਮੌਕੇ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਯੂਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕਰਕੇ ਸ਼ਰਧਾਂਜਲੀ ਭੇਟ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਇਸ ਖੂਨਦਾਨ ਕੈਂਪ ਦੀ ਵਿਸ਼ੇਸ਼ਤਾ ਇਹ ਰਹੀ ਕਿ 35 ਲੜਕੀਆਂ ਵੱਲੋਂ ਖੂਨਦਾਨ ਕਰਨ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ ਸੀ। ਉਹਨਾਂ ਕਿਹਾ ਕਿ ਤੁਹਾਡੇ ਦਿੱਤੇ ਖੂਨਦਾਨ ਕਰਨ ਨਾਲ ਚਾਰ ਜ਼ਿੰਦਗੀਆਂ ਬਚ ਸਕਦੀਆਂ ਹਨ। ਉਹਨਾਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਜਿਸ ਦੀ ਉਮਰ 18  ਸਾਲ ਤੋਂ 65 ਸਾਲ ਹੈਂ ਸ਼ਰੀਰਕ ਭਾਰ 45  ਕਿਲੋ ਤੋਂ ਉਪਰ ਹੈ ਅਤੇ ਖੂਨ ਦੀ ਮਾਤਰਾ 12.5 ਗ੍ਰਾਮ ਤੋਂ ਉਪਰ ਹੈ ਉਹੋ ਵਿਅਕਤੀ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਸਕਦਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੂਨਦਾਨੀ ਪ੍ਰਮਾਤਮਾ ਵਲੋਂ ਭੇਜੇ ਦੂਤਾ ਸਮਾਂਨ ਹੁੰਦੇ ਹਨ ਜੌ ਆਪਣਾ ਖੂਨਦਾਨ ਕਰਕੇ ਕਿਸੇ ਦੀ ਬੇਸ਼ਕੀਮਤੀ ਜਾਨਾਂ ਬਚਾਉਣ ਲਈ ਅੱਗੇ ਆਉਂਦੇ ਹਨ। ਇਸ ਮੌਕੇ  ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਵੱਲੋਂ 60 ਤੋਂ ਯੂਨਿਟ ਬਲੱਡ ਇੱਕਤਰਤਾ ਕੀਤਾ ਗਿਆ।

Have something to say? Post your comment

 

More in Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ