Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

March 25, 2026 06:22 PM
Rozana Sehaj times

ਅੰਮ੍ਰਿਤਸਰ : ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਹਜ਼ਾਰਾਂ ਘਰਾਂ ਵਿੱਚ ਖੁਸ਼ੀ, ਭਰੋਸੇ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਹੋਇਆ ਹੈ। ਚੇਅਰਮੈਨ ਸੰਧੂ ਨੇ ਇਸ ਵਿੱਤੀ ਸਹਾਇਤਾ ਪਹਿਲਕਦਮੀ ਦੇ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ। ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ ਰੁਪਏ ਦੀ ਰਕਮ 76,478 ਮਹਿਲਾਵਾਂ ਨੂੰ ਦਿੱਤੀ ਗਈ। ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵੱਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਮਹਿਲਾਵਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੇ ਇਵਜ ਵਿੱਚ 11 ਫਰਵਰੀ 2026 ਤੱਕ 1.05 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਟੀਚੇ ਮੁਤਾਬਕ ਬਾਕੀ ਰਜਿਸਟ੍ਰੇਸ਼ਨ ਲਈ ਯਤਨ ਜਾਰੀ ਹਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ