Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

March 25, 2026 06:27 PM
Rozana Sehaj times

ਜੰਡਿਆਲਾ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 800 ਮੀਟਰ ਲੰਮੀ ਇਸ ਸੜਕ ਨੂੰ ਬਣਾਉਣ ਉੱਪਰ 21.28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ `ਤੇ ਚੱਲ ਰਿਹਾ ਹੈ ਅਤੇ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਹੈ ਅਤੇ ਇਹ ਸੜਕ ਬਹੁਤ ਵਧੀਆ ਢੰਗ ਨਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ 5 ਸਾਲ ਤੱਕ ਉਸ ਸੜਕ ਦੀ ਦੇਖਰੇਖ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਂਦੀ ਹੈ ਅਤੇ ਜੇਕਰ ਸਮੇਂ ਤੋਂ ਪਹਿਲਾਂ ਇਹ ਸੜਕ ਟੁੱਟੇਗੀ ਤਾਂ ਉਸ ਨੂੰ ਠੇਕੇਦਾਰ ਵੱਲੋਂ ਬਣਾਇਆ ਜਾਵੇਗਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਆਸ-ਪਾਸ ਕੋਈ ਸੜਕ ਬਣ ਰਹੀ ਹੈ ਤਾਂ ਉਹ ਇਸ ਦੀ ਕੁਆਲਟੀ ਦਾ ਜ਼ਰੂਰ ਧਿਆਨ ਰੱਖਣ। ਜੇਕਰ ਕਿਸੇ ਨੂੰ ਸੜਕ ਦੀ ਗੁਣਵਤਾ ਵਿੱਚ ਕੋਈ ਕਮੀਂ ਲੱਗੇ ਤਾਂ ਉਹ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਜਾਂ ਆਪਣੇ ਵਿਧਾਇਕ ਦੇ ਧਿਆਨ ਵਿੱਚ ਲਿਆ ਸਕਦੇ ਹਨ। ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੜਕਾਂ ਦੀ ਗੁਣਵਤਾ ਨੂੰ ਚੈੱਕ ਕਰਨ ਲਈ ਫਲਾਇੰਗ ਸੁਕੈਅਡ ਗਠਿਤ ਕੀਤਾ ਗਿਆ ਹੈ ਜੋ ਸਮੇਂ-ਸਮੇਂ ਸੜਕਾਂ ਦੀ ਕੁਆਲਟੀ ਚੈੱਕ ਕਰਦਾ ਹੈ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵੱਲੋਂ ਵੀ ਵਿਭਾਗੀ ਤੌਰ `ਤੇ ਅਜਿਹੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2026 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ