Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰ ਵਿੱਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

March 25, 2026 06:33 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਰੋਜਗਾਰ ਅਤੇ ਕਰੀਅਰ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਦੀ ਲਗਾਤਾਰਤਾ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ.ਰੁਪਿੰਦਰ ਪਾਲ ਨੇ ਦੱਸਿਆ ਕਿ ਮਿਤੀ 25 ਮਾਰਚ 2026 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ, ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅਤੇ ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ)ਵਿਖੇ ਅਗਨੀਵੀਰ ਭਰਤੀਆਂ ਦੀ ਜਾਗਰੂਕਤਾ ਸਬੰਧੀ ਵਰਕਸ਼ਾਪ ਦਾ ਆਯੋਜਨ ਕਰਵਾਇਆ। ਇਸ ਵਰਕਸ਼ਾਪ ਦੌਰਾਨ ਭਾਰਤੀ ਸੇਨਾ ਵੱਲੋਂ ਇੱਕ ਵਿਸ਼ੇਸ਼ ਅਗਨੀਵੀਰ ਟਰੱਕ ਦਾ ਇਸਤਮਾਲ ਕੀਤਾ ਗਿਆ। ਇਸ ਟਰੱਕ ਦੀ ਵਰਤੋਂ ਨੌਜਵਾਨਾਂ ਨੂੰ ਅਗਨੀਵੀਰ ਭਰਤੀ ਦੀ ਟਰੇਨਿੰਗ ਅਤੇ ਹੋਰ ਜਾਣਕਾਰੀ ਦੀ ਵੀਡਿਓ ਦਿਖਾਉਣ ਅਤੇ ਨਾਲ ਹੀ ਵੱਖ-ਵੱਖ ਮਨੋਰੰਜਕ ਖੇਡਾਂ ਰਾਹੀਂ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਜਾਗਰੁਕ ਕਰਨ ਲਈ ਕੀਤੀ ਗਈ ਅਤੇ ਇਸ ਦੇ ਨਾਲ ਹੀ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ। ਇਸ ਵਰਕਸ਼ਾਪ ਦੇ ਅੰਤ ਵਿੱਚ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਕਰਨਲ ਜੈਕਬ ਡਾਇਰੈਕਟਰ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਅਤੇ ਸ਼੍ਰੀਮਤੀ ਭਾਰਤੀ ਸ਼ਰਮਾ ਕਰੀਅਰ ਕਾਉਂਸਲਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਨਾਲ ਹੀ ਚਾਹਵਾਨ ਉਮੀਦਵਾਰਾਂ ਨੂੰ ਰਜਿਸਟਰੇਸ਼ਨ ਦੀ ਅੰਤਿਮ ਤਰੀਕ 31 ਮਾਰਚ 2026 ਤੱਕ ਵੱਧ ਚੜ੍ਹ ਕੇ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵਧੇਰੇ ਜਾਣਕਾਰੀ ਲਈ www.joinindianarmy.nic.in ਜਾਂ ਅੰਮ੍ਰਿਤਸਰ ਭਰਤੀ ਦਫਤਰ ਵਿਖੇ ਸੰਪਰਕ ਕਰਨ ਲਈ ਕਿਹਾ ਗਿਆ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ