Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

March 25, 2026 06:40 PM
Rozana Sehaj times

ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਪੁਰਜ਼ੋਰ ਜੋਸ਼ ਤੇ ਜਜ਼ਬੇ ਨਾਲ ਮਨਾਇਆ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਦਿਰਆਂ ਸ. ਸੌਂਦ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ ਸਮਾਜ ਨੂੰ ਨਿਆਂ, ਬਰਾਬਰੀ ਅਤੇ ਜ਼ਬਰ ਵਿਰੁੱਧ ਆਢਾ ਲੈਣ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਪੂਰੀ ਵਚਨਬੱਧਤਾ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਸਮੂਹਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਿੱਚ ਸੱਭਿਆਚਾਰਕ ਮੰਚਾਂ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦਾ ਸੰਦੇਸ਼ ਨੌਜਵਾਨਾਂ ਨੂੰ ਬੇਇਨਸਾਫ਼ੀ ਖ਼ਿਲਾਫ਼  ਸਵਾਲ ਉਠਾਉਣ, ਗਿਆਨ ਹਾਸਲ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਸੁਹਿਰਦਤਾ ਨਾਲ ਯੋਗਦਾਨ ਪਾਉਣ ਲਈ ਹਲੂਣਦਾ ਹੈ। ਇਸ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦ੍ਰਿਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਟਿਕਾਊ ਅਭਿਆਸਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 5723 ਸਕੂਲਾਂ ਵਿੱਚ ਨਿਊਟ੍ਰੀਸ਼ਨ ਗਾਰਡਨ ਸਥਾਪਤ ਕੀਤੇ ਗਏ ਹਨ। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਹਿੰਮਤ, ਬੌਧਿਕ ਚੇਤਨਾ ਅਤੇ ਆਜ਼ਾਦੀ ਸੰਗਰਾਮ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਲਿਖਤਾਂ ਅਤੇ ਵਡੇਰੇ ਕਾਰਜ ਨੌਜਵਾਨਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਦੀ ਤਰਜਮਾਨੀ ਕਰਦੇ ਰਹਿਣਗੇ ਤਾਂ ਜੋ ਉਹ ਜਮਹੂਰੀ ਕਦਰਾਂ-ਕੀਮਤਾਂ ਅਤੇ ਭਾਈਚਾਰੇ ਨੂੰ ਬਰਕਰਾਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਬਰਾਬਰੀ ਅਤੇ ਪ੍ਰਗਤੀਸ਼ੀਲ ਸਮਾਜ ਪ੍ਰਤੀ  ਸ. ਭਗਤ ਸਿੰਘ ਦੀ ਸੋਚ ਅਜੋਕੇ ਦੌਰ ਵਿੱਚ ਵੀ ਪੂਰਨ ਰੂਪ ਵਿੱਚ ਪ੍ਰਸੰਗਿਕ ਹੈ। ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ, ਸਾਬਕਾ ਮੈਂਬਰ ਪ੍ਰੀਤੀ ਚਾਵਲਾ ਅਤੇ ਇੰਦਰਾ ਗੁਪਤਾ ਅਤੇ ਮੈਂਬਰ ਸਕੱਤਰ ਕਨੂੰ ਥਿੰਦ ਸ਼ਾਮਲ ਸਨ।

 
 

Have something to say? Post your comment

 

More in Chandigarh

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026