Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

March 25, 2026 06:47 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 64ਵੇਂ ਦਿਨ, ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 122 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 389ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.4 ਕਿਲੋ ਹੈਰੋਇਨ, 37 ਕਿਲੋ ਭੁੱਕੀ, 270 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 389 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,440 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 34 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ