Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

March 25, 2026 07:48 PM
Rozana Sehaj times

 ਚੰਡੀਗੜ੍ਹ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਵੇ। ਸ੍ਰੀ ਮੁਕਤਸਰ ਸਾਹਿਬ ਵਿੱਚ, 1 ਸਾਲ ਦੀ ਬੱਚੀ ਖਵਾਇਸ਼ ਨੂੰ ਨਿਮੋਨੀਆ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ। ਪਹਿਲਾਂ ਅਜਿਹੇ ਕਈ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਕਰਨਾ, ਦਸਤਾਵੇਜ਼ ਪੂਰੇ ਕਰਨੇ ਜਾਂ ਮਨਜ਼ੂਰੀਆਂ ਦੀ ਉਡੀਕ ਕਰਨੀ ਪੈਂਦੀ ਸੀ। ਹਾਲਾਂਕਿ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਇਹ ਪਾੜਾ ਖ਼ਤਮ ਕਰ ਦਿੱਤਾ ਗਿਆ ਹੈ। ਸਿਹਤ ਕਾਰਡ ਪਹਿਲਾਂ ਹੀ ਬਣਿਆ ਹੋਣ ਕਾਰਨ, ਦੀਪ ਹਸਪਤਾਲ ਵਿੱਚ ਡਾ. ਮੋਨਿਕਾ ਗਰਗ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਗਾਊਂ ਅਦਾਇਗੀ ਦੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। 

ਪਰਿਵਾਰ ਨੂੰ ਪੈਸਿਆਂ ਦਾ ਪ੍ਰਬੰਧ ਨਹੀਂ ਕਰਨਾ ਪਿਆ ਅਤੇ ਨਾ ਹੀ ਵੈਰੀਫਿਕੇਸ਼ਨ ਦੇ ਪੜਾਵਾਂ ਵਿੱਚੋਂ ਗੁਜ਼ਰਨਾ ਪਿਆ, ਜਿਸ ਨਾਲ ਡਾਕਟਰਾਂ ਨੂੰ ਨਾਜ਼ੁਕ ਸਮੇਂ ’ਤੇ ਇਲਾਜ ਸ਼ੁਰੂ ਕਰਨ ਵਿੱਚ ਮਦਦ ਮਿਲੀ। ਛੋਟੇ ਬੱਚਿਆਂ ਦੇ ਮਾਮਲਿਆਂ ਵਿੱਚ, ਥੋੜ੍ਹੀ ਜਿਹੀ ਦੇਰੀ ਵੀ ਪੇਚੀਦਗੀਆਂ ਪੈਦਾ ਕਰ ਸਕਦੀ ਹੈ, ਪਰ ਇਲਾਜ ਤੱਕ ਤੁਰੰਤ ਪਹੁੰਚ ਨੇ ਇਹ ਯਕੀਨੀ ਬਣਾਇਆ ਕਿ ਬੱਚੀ ਨੂੰ ਸਮੇਂ ਸਿਰ ਦੇਖਭਾਲ ਮਿਲੀ ਅਤੇ ਉਹ ਸੁਰੱਖਿਅਤ ਰੂਪ ਵਿੱਚ ਤੰਦਰੁਸਤ ਹੋ ਗਈ। ਇਸੇ ਤਰ੍ਹਾਂ ਦੇ ਮਾਮਲੇ ਸੰਗਰੂਰ ਅਤੇ ਮਾਨਸਾ ਵਰਗੇ ਜ਼ਿਲਿ੍ਹਆਂ ਤੋਂ ਵੀ ਸਾਹਮਣੇ ਆਏ, ਜਿੱਥੇ ਘੱਟ ਭਾਰ ਅਤੇ ਹੋਰ ਗੰਭੀਰ ਸਥਿਤੀਆਂ ਦੇ ਇਲਾਜ ਸਮੇਤ ਵਿਸ਼ੇਸ਼ ਦੇਖਭਾਲ ਦੀ ਲੋੜ ਵਾਲੇ ਨਵਜੰਮੇ ਬੱਚਿਆਂ ਨੂੰ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ, ਯੋਜਨਾ ਤਹਿਤ ਡਾਕਟਰੀ ਸਹਾਇਤਾ ਮਿਲ ਰਹੀ ਹੈ। ਅਜਿਹੇ ਮਾਮਲਿਆਂ ਦੀ ਵਧਦੀ ਗਿਣਤੀ ਦਰਸਾਉਂਦੀ ਹੈ ਕਿ ਪੂਰੇ ਪੰਜਾਬ ਵਿੱਚ ਪਰਿਵਾਰਾਂ ਲਈ ਇਲਾਜ ਤੱਕ ਪਹੁੰਚ ਕਿੰਨੀ ਤੇਜ਼ ਅਤੇ ਸੁਖਾਲੀ ਹੋ ਰਹੀ ਹੈ। ਯੋਜਨਾ ਦੇ ਪ੍ਰਭਾਵ ’ਤੇ ਚਾਨਣਾ ਪਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਵਿੱਤੀ ਜਾਂ ਪ੍ਰਬੰਧਕੀ ਅੜਚਨਾਂ ਕਾਰਨ ਇਲਾਜ ਵਿੱਚ ਦੇਰੀ ਨਾ ਹੋਵੇ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ, ਜਿੱਥੇ ਇੱਕ ਛੋਟੇ ਬੱਚੇ ਨੂੰ ਤੁਰੰਤ ਦੇਖਭਾਲ ਦੀ ਲੋੜ ਸੀ, ਉੱਥੇ ਥੋੜ੍ਹੀ ਜਿਹੀ ਦੇਰੀ ਦੇ ਵੀ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਹ ਯੋਜਨਾ ਉਸ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੰਦੀ ਹੈ।”
ਇਹ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕਦਾ ਹੈ। ਹੁਣ ਤੱਕ 26 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਮਰੀਜ਼ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਦੀ ਸਹਾਇਤਾ ਨਾਲ ਇਲਾਜ ਕਰਵਾ ਰਹੇ ਹਨ। ਯੋਜਨਾ ਤਹਿਤ ਇਲਾਜ ਕੀਤੇ ਜਾ ਰਹੇ ਨਵਜੰਮੇ ਬੱਚਿਆਂ ਅਤੇ ਬਾਲ ਕੇਸਾਂ ਦੀ ਵਧਦੀ ਗਿਣਤੀ ਤੇਜ਼ ਅਤੇ ਵਧੇਰੇ ਪਹੁੰਚਯੋਗ ਸਿਹਤ ਸੰਭਾਲ ਸੇਵਾਵਾਂ ਵੱਲ ਇੱਕ ਤਬਦੀਲੀ ਨੂੰ ਦਰਸਾਉਂਦੀ ਹੈ, ਜਿੱਥੇ ਇਲਾਜ ਬਿਨਾਂ ਕਿਸੇ ਵਿੱਤੀ ਝਿਜਕ ਦੇ ਸ਼ੁਰੂ ਹੁੰਦਾ ਹੈ। ਪੰਜਾਬ ਸਰਕਾਰ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ’ਤੇ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।
 
 

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ