Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

March 25, 2026 08:24 PM
Rozana Sehaj times

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ  ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ। ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ