Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ – ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

March 25, 2026 09:12 PM
Rozana Sehaj times
ਪਟਿਆਲਾ : ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਿੱਚ ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ ਕੀਤੀ ਗਈ, ਜੋ ਸਫਾਈ ਪ੍ਰਬੰਧ ਵਿੱਚ ਨਵੀਂ ਤਕਨਾਲੋਜੀ ਦੀ ਮਿਸਾਲ ਹੈ।ਇਸ ਮੌਕੇ ‘ਤੇ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਸ਼ਹਿਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਮਸ਼ੀਨ ਸੜਕਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਤੋਂ ਕੂੜਾ ਇਕੱਠਾ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪਹਿਲਾਂ ਸਫਾਈ ਕਰਮਚਾਰੀਆਂ ਨੂੰ ਕੂੜਾ ਇਕੱਠਾ ਕਰਨ ਲਈ ਕਾਫ਼ੀ ਮਿਹਨਤ ਕਰਨੀ ਪੈਂਦੀ ਸੀ, ਪਰ ਇਸ ਮਸ਼ੀਨ ਦੇ ਆਉਣ ਨਾਲ ਉਹਨਾਂ ਦਾ ਕੰਮ ਕਾਫ਼ੀ ਹੱਦ ਤੱਕ ਆਸਾਨ ਹੋ ਜਾਵੇਗਾ। ਮਸ਼ੀਨ ਵਿੱਚ ਲੱਗੇ ਆਧੁਨਿਕ ਸਕਸ਼ਨ ਸਿਸਟਮ ਰਾਹੀਂ ਕੂੜਾ ਤੇਜ਼ੀ ਨਾਲ ਚੁੱਕਿਆ ਜਾਂਦਾ ਹੈ ਅਤੇ ਮਸ਼ੀਨ ਦੇ ਅੰਦਰ ਇਕੱਠਾ ਕੀਤਾ ਜਾਂਦਾ ਹੈ, ਜਿਸ ਨਾਲ ਸਫਾਈ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮਸ਼ੀਨਾਂ ਨਾਲ ਨਾ ਸਿਰਫ ਸਫਾਈ ਦਾ ਕੰਮ ਤੇਜ਼ ਹੋਵੇਗਾ, ਸਗੋਂ ਮਨੁੱਖੀ ਮਿਹਨਤ ਵਿੱਚ ਵੀ ਕਮੀ ਆਵੇਗੀ ਅਤੇ ਸ਼ਹਿਰ ਦੀਆਂ ਸੜਕਾਂ ਹੋਰ ਵੀ ਸਾਫ਼-ਸੁਥਰੀਆਂ ਨਜ਼ਰ ਆਉਣਗੀਆਂ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਆਧੁਨਿਕ ਮਸ਼ੀਨਾਂ ਲਿਆਂਦੀਆਂ ਜਾਣਗੀਆਂ ਤਾਂ ਜੋ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ‘ਤੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੇ ਵੀ ਇਸ ਨਵੀਂ ਮਸ਼ੀਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਹੋਰ ਵੀ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣ ਕੇ ਸਾਹਮਣੇ ਆਵੇਗਾ।

ਫ਼ੋਟੋ: ਨਗਰ ਨਿਗਮ ਪਟਿਆਲਾ ਵੱਲੋਂ ਸ਼ੁਰੂ ਕੀਤੀ ਗਈ ਵੇਸਟ ਲਿਟਰ ਪਿਕਰ ਮਸ਼ੀਨ ਦੀ ਜਾਣਕਾਰੀ ਦਿੰਦੇ ਹੋਏ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ
 
 

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ