Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

March 25, 2026 09:16 PM
Rozana Sehaj times

ਪਟਿਆਲਾ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਚੇਤ ਦੇ  ਨਵਰਾਤਰਿਆਂ ਦੌਰਾਨ ਸਤਵੇਂ ਨਰਾਤੇ ਤੱਕ ਕਰੀਬ ਚਾਰ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਸਤਵੇਂ ਨਰਾਤੇ ਮੌਕੇ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਮੰਦਿਰ ਵਿਖੇ ਵੱਡੀ ਗਿਣਤੀ ਵਿਚ ਪੁੱਜ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ, ਇਨ੍ਹਾਂ ਪ੍ਰਬੰਧਾਂ ਦੀ ਸ਼ਰਧਾਲੂਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਸ਼ਰਧਾਲੂਆਂ ਨੇ ਦਸਿਆ ਕਿ ਮੰਦਿਰ ' ਚ ਤਿੰਨ ਸਮੇਂ ਦਾ ਲੰਗਰ ਵਰਤਾਇਆ ਜਾਂਦਾ ਹੈ।

ਆਪਣੇ ਪਰਿਵਾਰ ਸਮੇਤ ਮੰਦਿਰ ਪੁੱਜੇ ਸ਼ਰਧਾਲੂਆਂ  ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਦਿਰ ਆ ਰਹੇ ਹਨ ਪਰੰਤੂ ਇਸ ਵਾਰ ਦੇ ਪ੍ਰਬੰਧਾਂ ਦੀ ਸਚਮੁੱਚ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸੇਵਾਦਾਰ ਤੇ ਸੁਰੱਖਿਆ ਮੁਲਾਜਮ ਸ਼ਰਧਾਲੂਆਂ ਨੂੰ ਪੂਰਾ ਗਾਇਡ ਕੀਤਾ ਜਾਂਦਾ ਹੈ।ਓਹਨਾ ਦਸਿਆ ਕਿ  ਦਿਵਿਆਂਗ ਹੋਣ ਕਰਕੇ ਕਈ ਵਿਅਕਤੀ ਚੱਲ ਨਹੀਂ ਸਕਦੇ ਤੇ ਉਨ੍ਹਾਂ ਲਈ ਸੇਵਾਦਾਰਾਂ ਨੇ ਤੁਰੰਤ ਵੀਲ੍ਹਚੇਅਰ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਮਾਤਾ ਦੇ ਦਰਸ਼ਨ ਕਰਵਾਏ।

ਇਸੇ ਦੌਰਾਨ ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂਆਂ ਵੱਲੋਂ ਦਰਸ਼ਨ ਕਰਨ ਲਈ ਲਾਇਨਾਂ, ਧਾਰਮਿਕ ਭਜਨ, ਹਵਨ, ਸੁਰੱਖਿਆ, ਲੰਗਰ, ਵੀਲ੍ਹ ਚੇਅਰ, 2 ਹੈਲਪ ਡੈਸਕ, ਸਾਫ਼-ਸਫ਼ਾਈ, ਸ਼ਰਧਾਲੂਆਂ ਲਈ ਲੋੜੀਂਦੀ ਜਾਣਕਾਰੀ ਦੀ ਅਨਾਊਂਸਮੈਂਟ, ਮੈਡੀਕਲ ਟੀਮ, ਲੋੜਵੰਦ ਸ਼ਰਧਾਲੂਆਂ ਲਈ ਵੀਲ੍ਹਚੇਅਰ ਦੇ ਵੀ ਪ੍ਰਬੰਧ ਹਨ।ਓਹਨਾ ਦਸਿਆ ਕਿ  ਮੰਦਿਰ ' ਚ ਸੇਵਾਦਾਰ ਤੋਂ ਬਿਨ੍ਹਾਂ ਮੰਦਿਰ ਦੀ ਬਾਹਰੀ ਸੁਰੱਖਿਆ ਲਈ ਪਟਿਆਲਾ ਪੁਲਿਸ ਤੇ ਸੀ.ਆਰ.ਪੀ.ਐਫ਼ ਦੇ ਜਵਾਨ ਵੀ ਤਾਇਨਾਤ ਹਨ ਤੇ ਮੰਦਿਰ ਦੇ ਹਰ ਕੋਨੇ 'ਚ ਪੁਰਸ਼ ਤੇ ਮਹਿਲਾ ਪੁਲਿਸ ਮੁਲਾਜਮਾਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ।

 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ