Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

March 25, 2026 09:31 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ.  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।
ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। 
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਯੂਨੀਵਰਸਿਟੀ ਦੀਆਂ 'ਚੇਅਰਾਂ' ਦਾ ਅਸਲ ਮਕਸਦ ਅਜਿਹੀ ਖੋਜ ਨੂੰ ਉਤਸ਼ਾਹਿਤ ਕਰਨਾ ਹੈ ਜੋ ਅਣਗੌਲੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਸੈਮੀਨਾਰ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਸਹਾਈ ਹੁੰਦੇ ਹਨ।
ਸਮਾਪਤੀ ਸਮਾਰੋਹ ਦਾ ਮੁੱਖ ਭਾਸ਼ਣ ਆਈ. ਸੀ. ਐੱਚ. ਆਰ., ਨਵੀਂ ਦਿੱਲੀ ਦੇ ਚੇਅਰਮੈਨ ਪਦਮ ਸ਼੍ਰੀ ਪ੍ਰੋਫੈਸਰ ਰਘੁਵੇਂਦਰ ਤੰਵਰ ਵੱਲੋਂ ਦਿੱਤਾ ਗਿਆ। ਉਨ੍ਹਾਂ ਇਤਿਹਾਸਕ ਤੱਥਾਂ ਅਤੇ ਸ਼ਹੀਦਾਂ ਦੀ ਕੁਰਬਾਨੀ ਦੇ ਮਹੱਤਵ 'ਤੇ ਰੌਸ਼ਨੀ ਪਾਈ।
ਪ੍ਰੋਫੈਸਰ ਮੁਹੰਮਦ ਇਦਰੀਸ (ਇੰਚਾਰਜ, ਸ਼ਹੀਦ ਊਧਮ ਸਿੰਘ ਚੇਅਰ) ਨੇ ਸਵਾਗਤੀ ਸ਼ਬਦ ਕਹੇ ਅਤੇ ਸੈਮੀਨਾਰ ਦੀ ਵਿਸਥਾਰਤ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਦਿਨਾਂ ਦੌਰਾਨ ਕੁੱਲ 20 ਖੋਜ-ਪੱਤਰ ਪੇਸ਼ ਕੀਤੇ ਗਏ। ਪ੍ਰੋ. ਭੀਮ ਇੰਦਰ ਸਿੰਘ (ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਅਤੇ ਯੂਥ ਵੈਲਫੇਅਰ) ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
ਸੈਮੀਨਾਰ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਪ੍ਰੋ ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। 
ਦੂਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ  ਦੇ ਇਤਿਹਾਸ ਵਿਭਾਗ ਦੇ ਮੁਖੀ ਅਤੇ ਡੀਨ ਸਟੱਡੀਜ਼ ਪ੍ਰੋ. ਬੀ. ਕੇ. ਸ਼ਿਵਰਾਮ ਨੇ ਕੀਤੀ, ਜਦਕਿ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਸੁਖਨਿੰਦਰ ਕੌਰ ਨੇ ਕੋ-ਚੇਅਰ ਵਜੋਂ ਸ਼ਿਰਕਤ ਕੀਤੀ।
 ਪ੍ਰੋ. ਸ਼ਿਵਰਾਮ ਨੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ਦੀ ਅਜੋਕੇ ਸਮੇਂ ਵਿੱਚ ਸਾਰਥਕਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਸੈਸ਼ਨ ਦੌਰਾਨ ਵੱਖ-ਵੱਖ ਵਿਦਵਾਨਾਂ ਵੱਲੋਂ ਖੋਜ-ਪੱਤਰ ਪੜ੍ਹੇ ਗਏ।
 
 
 
 
 

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ