Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

March 25, 2026 09:36 PM
Rozana Sehaj times
ਸਮਾਣਾ :  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਮਹਿਮਦਪੁਰ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਲੂ, ਮਟਰ ਅਤੇ ਪਿਆਜ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਸ. ਬਰਸਟ ਨੇ ਇਸ ਮੰਡੀ ਨੂੰ 'ਆਲੂ ਮੰਡੀ ਹੱਬ' ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਇਸਦੇ ਨਾਲ ਹੀ ਚੇਅਰਮੈਨ ਵੱਲੋਂ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ 16.05 ਕਿਲੋਮੀਟਰ ਲੰਬਾਈ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਵੀ ਉਦਘਾਟਨ ਕੀਤਾ ਗਿਆ, ਜੋ ਕਿ ਪਟਿਆਲਾ-ਸੰਗਰੂਰ ਹਾਈਵੇ (ਮਹਿਮਦਪੁਰ) ਤੋਂ ਨਾਭਾ ਵਾਇਆ ਬਰਸਟ, ਸੌਜਾ, ਰੌਹਟੀ, ਬਸਤਾ ਨੂੰ ਜਾਂਦੀ ਹੈ। ਸਮੂਹ ਇਲਾਕਾ ਨਿਵਾਸੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ ਗਿਆ। 
ਸਮਾਗਮ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੰਡੀ ਇਸ ਖੇਤਰ ਦੇ ਆਰਥਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਹੱਬ ਦੇ ਬਣਨ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇੱਥੋਂ ਕਿਸਾਨਾਂ ਦੀਆਂ ਫਸਲਾਂ ਨੂੰ ਦੇਸ਼ ਭਰ ਦੀਆਂ ਮੰਡੀਆਂ ਤੱਕ ਪਹੁੰਚਾਉਣਾ ਆਸਾਨ ਹੋ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਚੰਗਾ ਮੁੱਲ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਡੀ ਮੇਨ ਸੜਕ ਤੇ ਸਥਿਤ ਹੈ, ਜੋ ਕਿ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਦੱਸਿਆ ਕਿ ਇਹ ਮੰਡੀ ਆਧੁਨਿਕ ਸੁਵਿਧਾਵਾਂ ਨਾਲ ਭਰਪੂਰ ਹੋਵੇਗੀ ਅਤੇ ਇਸ ਮੰਡੀ ਵਿੱਚ ਵਿਸ਼ਵ ਪੱਧਰ ਦਾ ਇਨਫਰਾਸਟਰਕਚਰ ਤਿਆਰ ਕੀਤਾ ਜਾਵੇਗਾ।
ਇਸ ਮੰਡੀ ਦੇ ਸ਼ੁਰੂ ਹੋਣ ਨਾਲ ਆਲੇ-ਦੁਆਲੇ ਦੇ ਕਰੀਬ 25 ਕਿਲੋਮੀਟਰ ਦੇ ਰੇਡੀਅਸ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਹੁਣ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਨਹੀਂ ਜਾਣਾ ਪਵੇਗਾ, ਜਿਸ ਨਾਲ ਉਨ੍ਹਾਂ ਦੇ ਟਰਾਂਸਪੋਰਟ ਖਰਚੇ ਦੀ ਬਚਤ ਹੋਵੇਗੀ ਅਤੇ ਖੱਜਲ-ਖੁਆਰੀ ਖਤਮ ਹੋਵੇਗੀ। ਸ. ਬਰਸਟ ਨੇ ਵਿਸ਼ੇਸ਼ ਤੌਰ 'ਤੇ ਮਹਿਮਦਪੁਰ ਦੀ ਪੰਚਾਇਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲਾਂ ਇੱਥੇ ਸਿਰਫ 4 ਏਕੜ ਵਿੱਚ ਸੀਜ਼ਨਲ ਮੰਡੀ ਲੱਗਦੀ ਸੀ, ਪਰ ਉਨ੍ਹਾਂ ਦੇ ਕਹਿਣ ਤੇ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਮੰਡੀ ਬਣਾਉਣ ਲਈ ਜਮੀਨ ਦਿੱਤੀ ਗਈ। ਉਨ੍ਹਾਂ ਕਿਹਾ ਕਿ 20 ਏਕੜ ਵਿੱਚ ਫੈਲੀ ਇਹ ਮੰਡੀ ਇੱਕ ਆਧੁਨਿਕ ਮੰਡੀ ਵਜੋਂ ਉਭਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਅਤੇ ਆਮ ਜਨਤਾ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਦੇ ਨਵੀਨੀਕਰਨ ਅਤੇ ਕਿਸਾਨਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਹਿਤ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਆਮ ਜਨਤਾ ਦੇ ਹਿੱਤ ਵਿੱਚ ਇਸੇ ਤਰ੍ਹਾਂ ਲਗਾਤਾਰ ਕਾਰਜ ਕਰਦੀ ਰਹੇਗੀ। ਇਸ ਦੌਰਾਨ ਸਥਾਨਕ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ। 
ਇਸ ਮੌਕੇ ਅਸੋਕ ਕੁਮਾਰ ਸਿਰਸਵਾਲ ਚੇਅਰਮੈਨ ਮਾਰਕਿਟ ਕਮੇਟੀ ਪਟਿਆਲਾ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਜਸਬੀਰ ਸਿੰਘ ਤਰੈਂ ਮੈਂਬਰ ਜਿਲ੍ਹਾ ਪਰਿਸ਼ਦ, ਬਲਜਿੰਦਰ ਸਿੰਘ ਪਹਾੜਪੁਰ ਬਲਾਕ ਸਮੰਤੀ ਮੈਂਬਰ, ਦਰਬਾਰਾ ਸਿੰਘ ਤੁੱਲੇਵਾਲ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਬਲਕਾਰ ਸਿੰਘ ਰਾਜਗੜ੍ਹ ਵਾਇਸ ਚੇਅਰਮੈਨ ਬਲਾਕ ਸਮੰਤੀ ਮੈਂਬਰ, ਗੁਰਮੇਲ ਸਿੰਘ ਜਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਸਤਵੰਤ ਸਿੰਘ ਬਲਾਕ ਪ੍ਰਧਾਨ, ਅਸਲਮ ਮੁਹੰਮਦ ਜਿਲ੍ਹਾ ਮੰਡੀ ਅਫ਼ਸਰ, ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਰਾਮ ਸਿੰਘ ਸਰਪੰਚ ਫਤਿਹਪੁਰ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਜਸਵੰਤ ਸਿੰਘ ਸਰਪੰਚ ਚੂਹੜਪੁਰ, ਸੁਖਚੈਨ ਸਿੰਘ ਸਰਪੰਚ ਖੂੰਟੀ ਛੰਨਾ, ਰਾਜਿੰਦਰ ਸਿੰਘ ਸਰਪੰਚ ਸਾਹਿਬਪੁਰਾ, ਅਮਰਜੀਤ ਸਿੰਘ ਸਰਪੰਚ ਭੇਡਪੁਰਾ, ਸੋਮ ਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਨਰਿੰਦਰ ਸਿੰਘ ਸਰਪੰਚ ਬਰਸਟ, ਭਰਪੂਰ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ ਸਰਪੰਚ ਪਸਿਆਣਾ, ਪ੍ਰੇਮ ਸਰਪੰਚ ਖੇੜੀ ਮੁਸਲਮਾਨੀਆਂ, ਅਕਾਸ਼ਦੀਪ ਸਿੰਘ ਸਰਪੰਚ ਬਨੇਰਾ, ਜਗਦੀਪ ਸਿੰਘ ਸਰਪੰਚ ਛੰਨਾ, ਭੁਪਿੰਦਰ ਸਿੰਘ ਸਰਪੰਚ ਖੇੜੀ ਗੋੜੀਆਂ, ਸਤਗੁਰ ਸਿੰਘ ਸਰਪੰਚ ਤਰੋੜਾ, ਅਮਰੀਕ ਸਿੰਘ ਸਰਪੰਚ ਭਾਨਰੀ, ਹਰਪਾਲ ਸਿੰਘ ਫਤਿਹਪੁਰ,  ਹਰਦੀਪ ਸਿੰਘ ਸੇਖੂਪੁਰ, ਗੁਰਸੇਵਕ ਸਿੰਘ ਪੰਚ ਦਦਹੇੜਾ, ਗੁਰਸੇਵਕ ਸਿੰਘ ਪੰਚ ਰੱਖੜਾ, ਗੁਲਜਾਰ ਸਿੰਘ ਦੁਘਾਟ, ਬਲਕਾਰ ਡਕਾਲਾ, ਹੇਮਇੰਦਰ ਸਿੰਘ ਮਾਲੋਮਾਜਰਾ, ਗੁਰਜੀਤ ਸਿੰਘ ਗ੍ਰੀਨ ਪਾਰਕ, ਹਰਪਿੰਦਰ ਸਿੰਘ ਰਾਠੀ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਭਰਪੂਰ ਸਿੰਘ ਸਵਾਜਪੁਰ, ਮਨਦੀਪ ਸਿੰਘ ਗਿੰਨੀ ਤਰੋੜਾ, ਸੋਨੂੰ ਕੋਰਜੀਵਾਲ, ਪਰਗਟ ਸਿੰਘ ਜਾਹਲਾ, ਜਗਤਾਰ ਸਿੰਘ ਸ਼ੇਖੂਪੁਰ, ਜਗਰੂਪ ਸਿੰਘ ਯੂਪੀ ਸਾਬਕਾ ਸਰਪੰਚ ਫਤਿਹਪੁਰ, ਚਰਨਜੀਤ ਸਿੰਘ ਮਹਿਮਦਪੁਰ, ਦਰਸ਼ਨ ਸਿੰਘ ਨੰਬਰਦਾਰ ਧਬਲਾਨ, ਹਰਮੀਤ ਸਿੰਘ ਧਬਲਾਨ, ਕਰਮਜੀਤ ਸਿੰਘ ਸੌਜਾ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ। 

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ – ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ