Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡੀਐਮ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਤੇ ਉਤਰੀ ਪਟਿਆਲਾ ਕਾਂਗਰਸ

March 26, 2026 05:16 PM
Rozana Sehaj times
ਸਮਾਣਾ : ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਜ਼ਿਲਾ ਕਾਂਗਰਸ ਪਟਿਆਲਾ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਅਤੇ ਨਰੇਸ਼ ਦੁੱਗਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਂਗਰਸ ਪਟਿਆਲਾ ਵੱਲੋਂ ਫੁਹਾਰਾ ਚੌਂਕ ਤੋਂ ਲੈ ਕੇ ਚਿਲਡਰਨ ਮੈਮੋਰੀਅਲ ਚੌਂਕ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ ਡੱਟਕੇ ਨਾਅਰੇਬਾਜ਼ੀ ਕੀਤੀ। 
ਗੁਰਸ਼ਰਨ ਕੌਰ ਰੰਧਾਵਾ ਨੇ ਡੀਐਮ ਰੰਧਾਵਾ ਦੀ ਬੇਵਕਤੀ ਮੌਤ ਨੂੰ ਪੰਜਾਬ ਸਰਕਾਰ ਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਵੱਲੋਂ ਬਣਾਏ ਗਏ ਪ੍ਰਸ਼ਾਸਨਿਕ ਦਬਾਅ ਅਤੇ ਸਿਆਸੀ ਦਖਲਅੰਦਾਜ਼ੀ  ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹੋਣਹਾਰ ਅਧਿਕਾਰੀਆਂ ਨੂੰ ਆਪਣੀ ਡਿਊਟੀ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨਾਂ ਤੇ ਗੈਰਕਾਨੂੰਨੀ ਦਬਾਅ ਬਣਾਕੇ ਖੁਦਕੁਸ਼ੀਆਂ ਤੱਕ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਉਨਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਸੀਨਿਅਰ ਜੱਜ ਦੀ ਅਗਵਾਈ ਹੇਠ ਸੀਬੀਆਈ ਰਾਹੀਂ ਕਰਾਈ ਜਾਵੇ ਤਾਂਕਿ ਪੰਜਾਬ ਜਾਂ ਕੇਂਦਰ ਸਰਕਾਰ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾ ਸਕੇ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਡੀਐਮ ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਰੰਧਾਵਾ ਨੇ ਕਿਹਾ ਕਿ ਉਨਾਂ ਦੀ ਕਾਂਗਰਸ ਪਾਰਟੀ ਅਤੇ ਉਹ ਖੁਦ ਪੂਰੀ ਤਰ੍ਹਾਂ ਗਗਨਦੀਪ ਰੰਧਾਵਾ ਦੇ ਪਰਿਵਾਰ ਨਾਲ ਖੜੇ ਹਨ ਅਤੇ ਇਨਸਾਫ ਦਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ। 
ਬੀਬੀ ਰੰਧਾਵਾ ਤੇ ਨਰੇਸ਼ ਦੁੱਗਲ ਨੇ ਕਿਹਾ ਕਿ ਅੱਜ ਦੇ ਇਸ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਚੰਡੀਗੜ੍ਹ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਨਾਲ ਗ੍ਰਿਫਤਾਰੀ ਵੀ ਦੇ ਕੇ ਆਏ ਹਨ ਤੇ ਉਨਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ।
ਕੈਂਡਲ ਮਾਰਚ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਹਰਿੰਦਰਪਾਲ ਸਿੰਘ ਹੈਰੀਮਾਨ ਨਿਰਮਲ ਸਿੰਘ ਭੱਟੀਆਂ, ਬਲਿਹਾਰ ਸਿੰਘ, ਏਡੀਜੀਪੀ ਗੁਰਿੰਦਰ ਢਿੱਲੋ, ਟਿੰਕਾ ਗਾਜਵਾਸੀਆ, ਵਿਜੇ ਅਗਰਵਾਲ, ਰੇਖਾ ਅਗਰਵਾਲ, ਸਵਰਨ ਮਠਾੜੂ , ਅਸ਼ਵਨੀ ਗੁਪਤਾ, ਰਤਨਜੀਤ ਜਾਹਲਾਂ ਭੁਪਿੰਦਰ ਕੌਰ, ਅਮਰਜੀਤ ਘੱਗਾ, ਰਣਜੀਤ ਮਟੌਲੀ, ਅਵਤਾਰ ਨੰਨੜੇ, ਕੁਲਵੰਤ ਨਾਰੀਕੇ, ਪ੍ਰਿੰਸੀਪਲ ਅਮਰਜੀਤ ਕੌਰ, ਸਹਿਜਵੀਰ ਚੱਠਾ, ਗੋਲਡੀ ਧਬਲਾਨ, ਜੱਸੀ ਸਰਾਓ, ਰਾਜਕੁਮਾਰ ਡਕਾਲਾ, ਹਰਵਿੰਦਰ ਰਾਠੀਆ, ਪਰਮਜੀਤ ਚੌਹਾਨ, ਰਾਜਾ ਸਰਾਓ, ਜੱਸੀ ਸ਼ੇਰਮਾਜਰਾ, ਦੀਦਾਰ ਦੌਣਕਲਾਂ, ਗੁਰਪ੍ਰੀਤ ਪੀਏ, ਕੁਲਵਿੰਦਰ ਸੁੱਖੇਵਾਲ, ਨੈਬ ਭਾਨਰੀ, ਗੁਰਸੇਵਕ ਸਿੰਘ, ਰਤਨਜੀਤ ਜਾਹਲਾਂ, ਪਰਮਜੀਤ ਕੱਲਰਮਾਜਰੀ, ਰਾਜੇਸ਼ ਮੰਡੋਰਾ, ਜਗਰੂਪ ਹੈਪੀ, ਜਗਵਿੰਦਰ ਢੀਂਡਸਾ, ਚਰਨਜੀਤ ਕੌਰ, ਅਮ੍ਰੀਕ ਸਿੰਘ, ਭੂਪਿੰਦਰ ਕੌਰ, ਜੱਸੀ ਸ਼ੇਰਮਾਜਰਾ, ਸਹਿਜਵੀਰ ਚੱਠਾ, ਹਰਵਿੰਦਰ ਮਾਹਲ,  ਸਮੇਤ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ।

Have something to say? Post your comment

 

More in Malwa

ਗਹੀਰ ਐਗਰੋ ਇੰਡਸਟਰੀਜ 'ਚ ਲੱਗੀ ਭਿਆਨਕ ਅੱਗ

ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਐਚ.ਪੀ.ਵੀ. ਵੈਕਸੀਨ : ਐਸ. ਐਮ. ਓ.

ਲੋਕ ਪੈਟਰੋ ਪਦਾਰਥਾਂ ਦੀ ਜਮਾਂਖੋਰੀ ਨਾ ਕਰਨ : ਐਸਡੀਐਮ 

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ – ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ