Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਹਲਕਾ ਖਰੜ ਵਿਖੇ ਮੀਟਿੰਗ; ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਕਾਰਵਾਈ ਦੇ ਨਿਰਦੇਸ਼

March 26, 2026 05:21 PM
Rozana Sehaj times

ਨਵਾਂ ਗਾਉਂ : ਅੱਜ ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਨਵਾਂ ਗਾਉਂ ਹਲਕਾ ਖਰੜ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਟ੍ਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ।

ਮੀਟਿੰਗ ਵਿੱਚ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੋਹਾਲੀ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਸਮੇਤ ਹੋਰ ਮੈਂਬਰ ਹਾਜ਼ਰ ਸਨ।

ਇਸ ਮੌਕੇ ਐਸ.ਡੀ.ਐਮ. ਖਰੜ ਗੁਰਮੀਤ ਸਿੰਘ, ਜੀਐਸਟੀ ਵਿਭਾਗ ਦੇ ਅਧਿਕਾਰੀ, ਫੂਡ ਸਪਲਾਈ, ਮਿਊਂਸਪਲ ਕਮੇਟੀ, ਸਿਹਤ ਵਿਭਾਗ, ਲੇਬਰ ਡਿਪਾਰਟਮੈਂਟ, ਪੁਲਿਸ ਵਿਭਾਗ ਅਤੇ ਪੀ.ਐਸ.ਪੀ.ਸੀ.ਐਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਲਿਖਤੀ ਰੂਪ ਵਿੱਚ ਪੇਸ਼ ਕੀਤੇ ਗਏ, ਜਿਨ੍ਹਾਂ ‘ਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਵਿਸਥਾਰ ਨਾਲ ਜਵਾਬ ਦਿੱਤੇ ਗਏ। ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਸਾਰੇ ਮੁੱਦੇ ਧਿਆਨ ਨਾਲ ਸੁਣੇ ਗਏ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ, ਸੁਗਮ ਅਤੇ ਵਪਾਰ-ਹਿਤੈਸ਼ੀ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ, ਪ੍ਰੈਸ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ