Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਐਚ.ਪੀ.ਵੀ. ਵੈਕਸੀਨ : ਐਸ. ਐਮ. ਓ.

March 26, 2026 05:24 PM
Rozana Sehaj times

ਬੂਥਗੜ੍ਹ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਐਚ. ਪੀ. ਵੀ. ਟੀਕਾਕਰਨ ਲਈ ਅਪੀਲ ਕਰਦਿਆਂ ਕਿਹਾ ਕਿ 14 ਤੋਂ 15 ਸਾਲ ਤਕ ਦੀਆਂ ਕੁੜੀਆਂ ਨੂੰ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ l ਜ਼ਿਕਰਯੋਗ ਹੈ ਕਿ ਇਹ ਟੀਕਾ ਉਨ੍ਹਾਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ l ਇਹ ਟੀਕਾ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੀ ਕੀਮਤ ਵਿਚ ਉਪਲਭਧ ਹੈ ਜਦਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਲੱਗ ਰਿਹਾ ਹੈ। ਐਸ. ਐਮ. ਓ. ਨੇ ਦੱਸਿਆ ਕਿ ਇਹ ਟੀਕਾਕਰਨ ਬੂਥਗੜ੍ਹ, ਪਲਹੇੜੀ ਅਤੇ ਖਿਜ਼ਰਾਬਾਦ ਵਿਖੇ ਸਰਕਾਰੀ ਸਿਹਤ ਕੇਂਦਰਾਂ ਵਿਚ ਹਰ ਰੋਜ਼ ਹੋ ਰਿਹਾ ਹੈ l ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ—ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਦਿਆਰਥਣਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ।ਸਿਹਤ ਟੀਮਾਂ ਖ਼ੁਦ ਵੀ ਵਿਦਿਆਰਥਣਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰ ਰਹੀਆਂ ਹਨ। ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।ਔਰਤਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ, ਜਿਸ ਤੋਂ ਰੋਕਥਾਮ ਲਈ ਇਹ ਟੀਕਾ ਲਗਾਇਆ ਜਾ ਰਿਹਾ ਹੈ।ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਫ਼ੋਟੋ ਕੈਪਸ਼ਨ : ਟੀਕਾਕਰਨ ਲਈ ਜਾਗਰੂਕ ਕਰਦੇ ਸਿਹਤ ਕਾਮੇ l

Have something to say? Post your comment

 

More in Malwa

ਗਹੀਰ ਐਗਰੋ ਇੰਡਸਟਰੀਜ 'ਚ ਲੱਗੀ ਭਿਆਨਕ ਅੱਗ

ਡੀਐਮ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਤੇ ਉਤਰੀ ਪਟਿਆਲਾ ਕਾਂਗਰਸ

ਲੋਕ ਪੈਟਰੋ ਪਦਾਰਥਾਂ ਦੀ ਜਮਾਂਖੋਰੀ ਨਾ ਕਰਨ : ਐਸਡੀਐਮ 

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ – ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ