Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

March 26, 2026 05:34 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ ਸੀ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਵੰਡ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਹੈ।

ਮੋਹਾਲੀ ਦੇ ਕਲਕਟ ਭਵਨ ਵਿਖੇ ਛੇ ਜ਼ਿਲ੍ਹਿਆਂ ਲਈ ਆਯੋਜਿਤ ਟੂਲ ਕਿਟ ਵੰਡ ਅਤੇ ਐਸ ਸੀ ਵਿਦਿਆਰਥੀਆਂ ਦੀ ਭਲਾਈ ਸੰਬੰਧੀ ਸਕੀਮਾਂ ਬਾਰੇ ਜਾਗਰੂਕਤਾ ਸਮਾਗਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਖੇਤਰਾਂ ਵਿੱਚ ਸਿੱਖਿਆ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਈ ਟੀ ਆਈ ਟ੍ਰੇਨੀਜ਼ ਨੂੰ ਟੂਲ ਕਿਟਾਂ ਦੀ ਵੰਡ “ਮੁਫ਼ਤ ਕਿਤਾਬਾਂ ਅਤੇ ਟੂਲ ਕਿਟ ਸਕੀਮ” ਦਾ ਹਿੱਸਾ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਫੰਡ ਕੀਤੀ ਗਈ ਹੈ। ਇਸ ਸਕੀਮ ਹੇਠ ਕੁੱਲ 1506 ਆਈ ਟੀ ਆਈ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅੱਜ ਪਹਿਲੇ ਪੜਾਅ ਵਿੱਚ 630 ਵਿਦਿਆਰਥੀ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 32 ਸਰਕਾਰੀ ਆਈ ਟੀ ਆਈਜ਼ ਤੋਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਟੂਲ ਕਿਟਾਂ ਨਵੀਂ ਪੀੜ੍ਹੀ ਵਿੱਚ ਉਦਮੀਅਤਾ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਸਾਬਤ ਹੋਣਗੀਆਂ ਅਤੇ ਨੌਜਵਾਨਾਂ ਨੂੰ ਖੁਦਮੁਖਤਿਆਰ ਬਣਾਉਣ ਵਿੱਚ ਮਦਦ ਕਰਨਗੀਆਂ।

ਮੰਤਰੀ ਨੇ ਦੱਸਿਆ ਕਿ ਪਹਿਲਾਂ ਕੇਵਲ ਦੋ ਜ਼ਿਲ੍ਹੇ ਹੀ ਕੇਂਦਰ ਸਰਕਾਰ ਦੀ ਘੱਟਗਿਣਤੀ ਸਕਾਲਰਸ਼ਿਪ ਸਕੀਮ ਹੇਠ ਸ਼ਾਮਲ ਸਨ, ਪਰ ਹੁਣ ਰਾਜ ਸਰਕਾਰ ਦੇ ਯਤਨਾਂ ਨਾਲ ਇਹ ਸਕੀਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਕਮਜ਼ੋਰ ਵਰਗਾਂ ਨੂੰ ਜਾਤ-ਪਾਤ ਦੇ ਆਧਾਰ ‘ਤੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਸਿੱਖ ਧਰਮ ਤੇ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਨੇ ਇਸ ਪ੍ਰਥਾ ਨੂੰ ਖਤਮ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਆਰਥਿਕ ਉੱਥਾਨ ਲਈ ਵਚਨਬੱਧ ਹੈ।

ਵਿਧਾਇਕ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੂਲ ਕਿਟਾਂ ਆਈ ਟੀ ਆਈ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇੱਕ ਨੂੰ ਉੱਚ ਮਿਆਰੀ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਣਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾਇਰੈਕਟਰ ਸ਼੍ਰੀਮਤੀ ਵਿਮੀ ਭੁੱਲਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੀਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਜ਼ੋਰ ਵਰਗਾਂ ਲਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ।

Have something to say? Post your comment

 

More in Chandigarh

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ