Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

March 26, 2026 05:38 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ।


ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਪਿੱਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਰਾਹਤ ਮਿਲੀ ਹੈ, ਸਗੋਂ ਉਹ ਆਪਣੀ ਸਿਹਤ ਅਤੇ ਸਵੱਛਤਾ ਪ੍ਰਤੀ ਹੋਰ ਜਾਗਰੂਕ ਹੋਈਆਂ ਹਨ, ਜਿਸ ਨਾਲ ਉਹ ਹੋਰ ਸਿਹਤਮੰਦ ਅਤੇ ਸਨਮਾਨਤ ਜੀਵਨ ਬਤੀਤ ਕਰ ਰਹੀਆਂ ਹਨ।


ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ‘ਨਵੀਂ ਦਿਸ਼ਾ’ ਸਕੀਮ ਤਹਿਤ ਸੂਬੇ ਦੇ 27,314 ਆਂਗਨਵਾੜੀ ਸੈਂਟਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨਟਰੀ ਪੈਡ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਹਿਲਾਵਾਂ ਨੂੰ ਇਹ ਜ਼ਰੂਰੀ ਸਹੂਲਤ ਨਿਯਮਿਤ ਅਤੇ ਆਸਾਨੀ ਨਾਲ ਮਿਲਦੀ ਰਹੇ।


ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਮਹਾਵਾਰੀ ਸੰਬੰਧੀ ਝਿਜਕ ਅਤੇ ਸਮਾਜਿਕ ਧਾਰਣਾਵਾਂ ਨੂੰ ਤੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਤੱਕ ਆਸਾਨ ਪਹੁੰਚ ਯਕੀਨੀ ਬਣਾ ਰਹੀ ਹੈ।


ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ₹14.60 ਕਰੋੜ ਦੀ ਲਾਗਤ ਨਾਲ 3.68 ਕਰੋੜ ਤੋਂ ਵੱਧ ਸੈਨਟਰੀ ਪੈਡ ਵੰਡਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨਾਲ ਹੋਰ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ।


ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਮਹਿਲਾ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਲਈ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਕੋਈ ਵੀ ਮਹਿਲਾ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ।”


ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੀਆਂ ਮਹਿਲਾ-ਕੇਂਦਰਿਤ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਜਾਰੀ ਰੱਖੇਗੀ, ਤਾਂ ਜੋ ਸੂਬੇ ਵਿੱਚ ਮਹਿਲਾਵਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਮੁਹੱਈਆ ਕਰਵਾਇਆ ਜਾ ਸਕੇ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ