Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ

March 26, 2026 05:43 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ। ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, "ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਗਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਵਿੱਚ ਕੋਈ ਦੇਰੀ ਨਾ ਹੋਵੇ।" ਇਸ ਕੇਸ ਦੇ ਡਾਕਟਰੀ ਪਹਿਲੂ 'ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, "ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ ਜਿਸ ਵਿੱਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ਵਿੱਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।" ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਸੁਖਪਾਲ ਕੌਰ ਵਰਗੇ ਨਾਜ਼ੁਕ ਮੋੜ 'ਤੇ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬੇਹੱਦ ਸੰਤੁਸ਼ਟੀ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ 'ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।" ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਰਾਜ ਭਰ ਵਿੱਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਵਸਨੀਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ 'ਤੇ ਆਪਣਾ ਸਿਹਤ ਕਾਰਡ ਬਣਵਾਉਣ।
 
 
 
 
One attachment  •  Scanned by Gmail
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ