Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਨ ਸਰਕਾਰ ਨੇ ਬੇਮਿਸਾਲ , ਪਾਰਦਰਸ਼ੀ ਤੇ ਜੁਆਬਦੇਹ ਸਾਸ਼ਨ ਦੇ ਕੇ ਰੰਗਲੇ ਪੰਜਾਬ ਦੀ ਕੀਤੀ ਨੀਂਹ ਮਜ਼ਬੂਤ -ਧਾਲੀਵਾਲ

March 26, 2026 05:52 PM
Rozana Sehaj times

ਅੰਮ੍ਰਿਤਸਰ/ਅਜਨਾਲਾ :  ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ  ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਧਾਨ ਸਭਾ ਹਲਕਾ ਅਜਨਾਲਾ ‘ਚ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ 10 ਰੋਜ਼ਾ ਪ੍ਰਚਾਰ ਪਸਾਰ ਮੁਹਿੰਮ ਦਾ ਆਗਾਜ਼ ਕੌਮਾਂਤਰੀ ਸਰਹੱਦੀ ਪਿੰਡ ਘੋਹਨੇਵਾਲ ਤੋਂ ਸ਼ੁਰੂ ਕਰਕੇ ਪਿੰਡ ਮਾਛੀਵਾਹਲਾ, ਸਹਿਜਾਦਾ, ਪੱਛੀਆ, ਅਬਾਦੀ ਚੰਡੀਗੜ,  ਤੇ ਨਿਸੋਕੇ ਵਿਖੇ ਪ੍ਰਭਾਵਸ਼ਾਲੀ ਪੇਂਡੂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਕੇ ਕੀਤਾ। ਇਨ੍ਹਾਂ ਪੇਂਡੂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਪੰਜਾਬ ਵਾਸੀਆਂ ਨੂੰ ਬੇਮਿਸਾਲ, ਪਾਰਦਰਸ਼ੀ ਅਤੇ ਜੁਆਬਦੇਹ ਸ਼ਾਸ਼ਨ ਦੇ ਕੇ ਰੰਗਲੇ ਪੰਜਾਬ ਦੀ ਨੀਂਹ ਹੀ ਨਹੀਂ ਮਜ਼ਬੂਤ ਕੀਤੀ, ਸਗੋਂ ਰਾਜ ਦੇ ਹਰ ਲੋੜਵੰਦ ਨਾਗਰਿਕ ਨੂੰ ਇਕ ਹਜਾਰ ਦੇ ਕਰੀਬ ਆਮ ਆਦਮੀ ਕਲੀਨਿਕ, ਨਵੇਂ ਮੈਡੀਕਲ ਕਾਲਜ, ਤੇ ਹਸਪਤਾਲਾਂ ਦੀ ਸਥਾਪਨਾ ਕਰਕੇ ਮੁਫਤ ਡਾਇਲਸਿਸ ਤੋਂ ਲੈ ਕੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਵਿਵਸਥਾ ਕਰਦਿਆਂ ਸਿਹਤ ਕ੍ਰਾਂਤੀ ਨੂੰ ਦੇਸ਼ ‘ਚ ਅਵੱਲ ਸਥਾਨ ਦਿਵਾਇਆ। ਸ. ਧਾਲੀਵਾਲ ਨੇ ਸੂਬੇ ਵਿੱਚ ਹਰ ਰੋਜ਼ ਸੜਕੀ ਦੁਰਘਟਨਾਵਾਂ ‘ਚ ਹੋ ਰਹੀਆਂ 15 ਮੌਤਾਂ ਦੇ ਅੰਕੜੇ ਤੋਂ ਮੁਕਤ ਕਰਵਾਉਣ ਲਈ ਮਾਨ ਸਰਕਾਰ ਵਲੋਂ ਚੁੱਕੇ ਗਏ ਉਸਾਰੂ ਕਦਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕਰਕੇ ਸੜਕ ਹਾਦਸਿਆਂ ਦੀਆਂ ਸੰਭਾਵੀ ਸੰਵੇਦਣਸ਼ੀਲ ਥਾਵਾਂ ਤੇ  ਤਾਇਨਾਤੀ ਕਰਕੇ ਹਾਦਸੇ ‘ਚ ਪੀੜਤ ਲੋਕਾਂ ਨੂੰ ਮੌਕੇ ਤੇ ਹੀ ਮੁੱਢਲੀ ਸਿਹਤ ਸਹਾਇਤਾ ਮੁਹੱਈਆ ਕਰਵਾਉਂਦਿਆਂ ਇਤਿਹਾਸਕ ਪ੍ਰਾਪਤੀ ਕੀਤੀ , ਜਿਸ ਦਾ ਸ਼ਲਾਘਾਯੋਗ ਜਿਕਰ ਰਾਜ ਸਭਾ ਇਜਲਾਸ ‘ਚ ਕੇਂਦਰੀ ਸੜਕ ਮੰਤਰੀ ਸ੍ਰੀ ਨਿਿਤਨ ਗਡਕਰੀ ਨੇ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਯੋਜਨਾ ਨਾਲ ਪੰਜਾਬ ‘ਚ ਪਹਿਲਾਂ ਹੁੰਦੀਆਂ ਸੜਕੀ ਦੁਰਘਟਨਾਵਾਂ ਦੀ ਮੌਤ ਦਰ ‘ਚ 48 ਫੀਸਦੀ ਕਮੀ ਆਈ ਹੈ, ਜਿਸਦੀ ਪ੍ਰਸੰਸਾ ਕਰਨੀ ਬਣਦੀ ਹੈ। ਸ. ਧਾਲੀਵਾਲ ਨੇ ਦਾਅਵਾ ਕੀਤਾ ਕਿ ਸੂਬਾ ਭਗਵੰਤ ਮਾਨ ਸਰਕਾਰ ਨੇ ਆਪਣੇ ਛੋਟੇ ਜਿਹੇ ਮੁਢਲੇ 4 ਸਾਲਾਂ ਦੇ ਕਾਰਜਕਾਲ ‘ਚ ਚਹੁੰਮੁਖੀ ਵਿਕਾਸ, ਰੁਜਗਾਰ, ਯੁੱਧ ਨਸ਼ਿਆਂ ਵਿਰੁੱਧ , ਗੈਂਗਸਟਰਾਂ ਵਿਰੁੱਧ ਪ੍ਰਹਾਰ, ਤੇ ਅਮਨ ਕਾਨੂੰਨ ਦੀ ਬਹਾਲੀ ‘ਚ ਉਹ ਵੱਡੀਆਂ ਪ੍ਰਾਪਤੀਆਂ ਕਰ ਵਿਖਾਈਆਂ ਹਨ, ਜੋ 1952 ਤੋਂ ਲੈ ਕੇ ਪੰਜਾਬ ਦੇ ਸੱਤਾ ਤੇ ਕਾਬਜ਼ ਰਹੀਆਂ ਕਾਂਗਰਸ , ਅਕਾਲੀ ਤੇ ਭਾਜਪਾ ਸਰਕਾਰਾਂ 70 ਸਾਲਾਂ ਵਿੱਚ ਹੀ ਨਹੀਂ ਕਰ ਸਕੀਆਂ।ਜਦੋਂਕਿ ਇਸ ਤੋਂ ਪਹਿਲਾਂ ਇਹ ਰਵਾਇਤੀ ਪਾਰਟੀਆਂ ਆਪਣੇ ਚੋਣ ਵਾਅਦਿਆਂ /ਚੋਣ ਮੈਨੀਫੈਸਟੋ ਨੂੰ ਫਜ਼ੂਲ ਸਮਝ ਕੇ ਰੱਦੀ ਦੀ ਟੋਕਰੀ ‘ਚ ਸੁੱਟਣ ਦੀਆਂ ਕੁਰੀਤੀਆਂ ਅਪਣਾਉਂਦੀਆਂ ਰਹੀਆਂ ਹਨ। ਸ. ਧਾਲੀਵਾਲ ਨੇ ਕੇਂਦਰੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰੀ ਸਰਕਾਰ ਵਲੋਂ ਆਪਣੇ ਕਥਿਤ ਤੌਰ ਤੇ ਪੰਜਾਬ, ਪੰਜਾਬੀ , ਪੰਜਬੀਅਤ ਵਿਰੋਧੀ ਏਜੰਡੇ ਤਹਿਤ ਸਿਆਸੀ ਬਦਲਾਖੋਰੀ ਏਜੰਡੇ ਤਹਿਤ ਸੂਬੇ ਦੇ ਜਾਮ ਕਰਕੇ ਰੱਖੇ ਗਏ 8300 ਕਰੋੜ ਰੁਪਏ ਤੋਂ ਵੱਧ ਰਕਮ ਦੇ ਪੇਂਡੂ ਵਿਕਾਸ ਫੰਡ ਦੇ ਬਾਵਜੂਦ ਜਿੱਥੇ ਮਾਨ ਸਰਕਾਰ ਨੇ ਪੰਜਾਬ ਦੇ ਬੁਨਿਆਦੀ ਢਾਂਚੇ ‘ਚ ਵਿਕਾਸ ਕ੍ਰਾਂਤੀ ਲਿਆਂਉਂਦਿਆਂ 40 ਹਜਾਰ ਕਿਲੋਮੀਟਰ ਤੋਂ ਵੱਧ ਲੰਮੀਆਂ ਸੜਕਾਂ, 9 ਹਜਾਰ ਦੇ ਕਰੀਬ ਪੇਂਡੂ ਖੇਡ ਸਟੇਡੀਅਮ ਸਰਕਾਰੀ ਸਕੂਲਾਂ ਦੀ ਵਿਿਦਆ ਤੇ ਬੁਨਿਆਦੀ ਢਾਂਚੇ ਦਾ ਮਿਆਰ ਉੱਚਾ ਚੁਕਣ ਲਈ ਸਿਿਖਆ ਕ੍ਰਾਂਤੀ ਲਾਗੂ ਕਰਕੇ ਸਰਕਾਰੀ ਸਕੂਲਾਂ ਦੇ ਵਿਿਦਆਰਥੀਆਂ ਨੂੰ ਜੇਈਈ , ਨੀਟ ਪ੍ਰੀਖਿਆਵਾਂ ‘ਚੋਂ ਚੰਗੀਆਂ ਪੁਜੀਸ਼ਨਾਂ ਤੇ ਦਰਜੇ ਹਾਸਲ ਕਰਨ ਦੇ ਯੋਗ ਬਣਾਇਆ ਹੈ। ਸ. ਧਾਲੀਵਾਲ ਨੇ ਇਨ੍ਹਾਂ ਪੇਂਡੂ ਜਨਤਕ ਮੀਟਿੰਗਾਂ ਦੌਰਾਨ ਹਲਕੇ ‘ਚ ਕੁੱਝ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਵੱਲੋਂ ਸਰਕਾਰੀ ਗ੍ਰਾਂਟਾ ਨਾਲ ਵਿਕਾਸ ਕਾਰਜ ਮੁਕੰਮਲ ਕਰਵਾਉਣ ‘ਚ ਵਰਤੀ ਜਾ ਰਹੀ ਅਣਗਹਿਲੀ ਦੀਆਂ ਮਿਲੀਆਂ ਸ਼ਿਕਇਤਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜਿਹੜੇ ਸਰਪੰਚ ਆਪਣੀ ਬਣਦੀ ਜਿੰਮੇਵਾਰੀ ਨਹੀਂ ਨਿਭਾਅ ਰਹੇ, ਉਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਦਿਆਂ ਸਰਪੰਚੀ ਸੰਵਿਧਾਨਿਕ ਅਧਿਕਾਰ ਵਾਪਸ ਲੈਣ ਲਈ ਉਚਿਤ ਕਾਰਵਾਈ ਕਰਕੇ ਉਨ੍ਹਾਂ ਪੰਚਾਇਤਾਂ ‘ਚ ਪ੍ਰਬੰਧਕ ਲੱਗਾ ਕੇ  ਵਿਕਾਸ ਕਾਰਜ ਨੇਪਰੇ ਚਾੜੇ ਜਾਣਗੇ। ਵਿਕਾਸ ਕਾਰਜਾਂ ਚ ਕੁਤਾਹੀ, ਅਣਗਹਿਲੀ ਤੇ ਭ੍ਰਿਸ਼ਟਾਚਾਰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤੇ ਬਲਾਕ ਸੰਮਤੀ ਚੇਅਰਮੈਨ ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ, ਬਲਾਕ ਇੰਚਾਰਜ ਅਮਰੀਕ ਸਿੰਘ, ਸੰਤੋਖ ਸਿੰਘ ਸਮੇਤ ਪਿੰਡਾਂ ਦੇ ਸਰਪੰਚ –ਪੰਚ , ਮੋਹਤਬਰ, ਤੇ ਪਾਰਟੀ ਵਲੰਟੀਅਰ ਮੌਜੂਦ ਸਨ।

 

 

 

 

Have something to say? Post your comment

More in Majha

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ